ਸੀਨੀਅਰ ਆਈ.ਪੀ.ਐਸ. ਖੁਦਕੁਸ਼ੀ ਮਾਮਲਾ : ਦੋਸ਼ੀਆਂ ਵਿਰੁੱਧ ਕੀਤੀ ਜਾਵੇਗੀ ਕਾਰਵਾਈ - ਸੀ.ਐਮ. ਨਾਇਬ ਸਿੰਘ ਸੈਣੀ

ਪੰਚਕੂਲਾ, 11 ਅਕਤੂਬਰ-ਸੀਨੀਅਰ ਆਈ.ਪੀ.ਐਸ. ਅਧਿਕਾਰੀ ਵਾਈ ਪੂਰਨ ਕੁਮਾਰ ਮੌਤ ਮਾਮਲੇ ਉਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਇਹ ਇਕ ਮੰਦਭਾਗੀ ਘਟਨਾ ਹੈ। ਪਰਿਵਾਰ ਨੇ ਇਨਸਾਫ਼ ਦੀ ਮੰਗ ਕੀਤੀ ਹੈ। ਅਸੀਂ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਇਸ ਦੀ ਪੂਰੀ ਜਾਂਚ ਹੋਵੇਗੀ। ਦੋਸ਼ੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਅਜਿਹੇ ਮੁੱਦਿਆਂ 'ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ।