JALANDHAR WEATHER

ਹੈਰੋਇਨ ਤੇ ਅਫੀਮ ਸਮੇਤ ਇਕ ਨੌਜਵਾਨ ਕਾਬੂ

ਸੁਲਤਾਨਪੁਰ ਲੋਧੀ, 11 ਅਕਤੂਬਰ (ਥਿੰਦ)-ਪੰਜਾਬ ਸਰਕਾਰ ਵਲੋਂ ਸੂਬੇ ਵਿਚ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਇਕ ਨੌਜਵਾਨ ਨੂੰ 300 ਗ੍ਰਾਮ ਹੈਰੋਇਨ ਅਤੇ 500 ਗ੍ਰਾਮ ਅਫੀਮ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੌਰਾਨੇ ਗਸ਼ਤ ਪੁਲਿਸ ਪਾਰਟੀ ਡਡਵਿੰਡੀ ਫਾਟਕ ਉਤੇ ਮੌਜੂਦ ਸੀ ਤੇ ਕਿਸੇ ਨੇ ਇਤਲਾਹ ਦਿੱਤੀ ਕਿ ਸੁਖਵਿੰਦਰ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਲਾਟੀਆਂਵਾਲ ਜੋ ਕਿ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਜਿਵੇਂ ਅਫੀਮ ਅਤੇ ਹੈਰੋਇਨ ਵੇਚਣ ਦਾ ਆਦੀ ਹੈ। ਅੱਜ ਵੀ ਸੁਖਵਿੰਦਰ ਸਿੰਘ ਆਪਣੀ ਸਕੂਟਰੀ ਐਕਟਿਵਾ ਉਤੇ ਸਵਾਰ ਹੋ ਕੇ ਨਸ਼ੀਲੇ ਪਦਾਰਥ ਲੈ ਕੇ ਲਾਟੀਆਂਵਾਲ ਤੋਂ ਵਾਇਆ ਸੇਚਾਂ ਡਡਵਿੰਡੀ ਵੱਲ ਆ ਰਿਹਾ ਹੈ। ਜੇਕਰ ਪੁਲਿਸ ਪਾਰਟੀ ਹੁਣੇ ਕਾਰਵਾਈ ਕਰੇ ਤਾਂ ਉਹ ਕਾਬੂ ਆ ਸਕਦਾ ਹੈ। ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਮੁਸਤੈਦੀ ਨਾਲ ਉਸ ਨੂੰ ਕਾਬੂ ਕਰ ਲਿਆ ਜਦੋਂ ਉਸਦੀ ਤਲਾਸ਼ੀ ਲਈ ਤਾਂ ਉਸ ਦੀ ਜੇਬ ਵਿਚੋਂ 300 ਗ੍ਰਾਮ ਹੈਰੋਇਨ ਤੇ 500 ਗ੍ਰਾਮ ਅਫੀਮ ਬਰਾਮਦ ਹੋਈ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਕਤ ਨੌਜਵਾਨ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਪਤਾ ਲੱਗ ਸਕੇ ਕਿ ਉਹ ਨਸ਼ੀਲੇ ਪਦਾਰਥ ਕਿੱਥੋਂ ਪ੍ਰਾਪਤ ਕਰਦਾ ਹੈ। ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਨਸ਼ਾ ਤਸਕਰਾਂ ਨੂੰ ਸਿੱਧੇ ਰੂਪ ਵਿਚ ਕਿਹਾ ਕਿ ਹੁਣ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਕਿਸੇ ਵੀ ਸਮੱਗਲਰ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆ ਨਹੀਂ ਜਾਵੇਗਾ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ