0 ਤੋਂ 5 ਸਾਲ ਦੇ ਬੱਚਿਆਂ ਨੂੰ ਪਿਲਾਈਆਂ ਪੋਲੀਓ ਬੂੰਦਾਂ

ਜੈਤੋ (ਫ਼ਰੀਦਕੋਟ), 12 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਪਿੰਡ ਗਲਾਬਗੜ੍ਹ ਦੇ ਸਰਪੰਚ ਅਰਵਿੰਦਰ ਸਿੰਘ ਬਿੰਦਰ ਬਰਾੜ, ਪਿੰਡ ਨਵਾਂ ਰੋੜੀਕਪੂਰਾ ਦੇ ਸਰਪੰਚ ਜਸਕਰਨ ਸਿੰਘ ਬਰਾੜ, ਸਾਬਕਾ ਸਰਪੰਚ ਕੁਲਵੰਤ ਸਿੰਘ ਬਰਾੜ ਅਤੇ ਸਮਾਜ ਸੇਵੀ ਸ਼ਮਿੰਦਰ ਸੋਮੀ ਅਰੋੜਾ ਨੇ ਕਿਹਾ ਹੈ ਕਿ ਬੱਚਿਆਂ ਨੂੰ ਪੋਲੀਓ ਬੂੰਦਾਂ ਜ਼ਰੂਰ ਪਿਲਾਉਣੀਆਂ ਚਾਹੀਦੀਆਂ ਹਨਙ ਕਿਉਂਕਿ ਬੱਚਿਆਂ ਨੂੰ ਪੋਲੀਓ ਜਿਹੀ ਨਾਮੁਰਾਦ ਬਿਮਾਰੀ ਤੋਂ ਮੁਕਤ ਰੱਖਣ ਵਿਚ ਮਦਦਗਾਰ ਸਾਬਤ ਹੁੰਦੀਆਂ ਹਨਙ ਉਨ੍ਹਾਂ ਕਿਹਾ ਕਿ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ ਤੇ ਹਰ ਮਾਤਾ-ਪਿਤਾ ਦਾ ਮੁੱਢਲਾ ਫ਼ਰਜ ਬਣਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਪੋਲੀਓ ਬੂੰਦਾਂ ਜ਼ਰੂਰ ਪਿਲਾਉਣ ਲਈ ਸਿਹਤ ਵਿਭਾਗ ਦੇ ਕਰਮਚਾਰੀਆਂ ਵਲੋਂ ਸੈਂਟਰ ਸਥਾਪਤ ਕੀਤੇ ਹੋਏ ਹਨ ਅਤੇ ਇਨ੍ਹਾਂ ਕਰਮਚਾਰੀਆਂ ਵਲੋਂ 13 ਅਤੇ 14 ਅਕਤੂਬਰ ਨੂੰ ਘਰ ਘਰ ਜਾ ਕੇ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਙ