ਜਥੇਦਾਰ ਗੜਗੱਜ ਨੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ ਦੇ ਅਕਾਲ ਚਲਾਣੇ ’ਤੇ ਪ੍ਰਗਟਾਈ ਸੰਵੇਦਨਾ

ਅੰਮ੍ਰਿਤਸਰ, 12 ਅਕਤੂਬਰ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਮ੍ਰਿਤਸਰ ਤੋਂ ਮੈਂਬਰ ਭਾਈ ਰਾਮ ਸਿੰਘ ਦੇ ਅਕਾਲ ਚਲਾਣੇ ਉੱਤੇ ਸੰਵੇਦਨਾ ਪ੍ਰਗਟ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਹੈ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
ਜਥੇਦਾਰ ਗੜਗੱਜ ਨੇ ਕਿਹਾ ਕਿ ਭਾਈ ਰਾਮ ਸਿੰਘ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦੀਆਂ ਪੰਥਕ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਈ ਰਾਮ ਸਿੰਘ ਨੇ ਹਮੇਸ਼ਾ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੁੰਦਿਆਂ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਕਾਰਜ ਕੀਤੇ ਤੇ ਪੰਥਕ ਹਿੱਤਾਂ ਨੂੰ ਤਰਜੀਹ ਦਿੱਤੀ।