JALANDHAR WEATHER

ਅੰਮ੍ਰਿਤਧਾਰੀ ਗੁਰਸਿੱਖ ਦੀ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਨਾ ਕਰਨ 'ਤੇ ਕਿਸਾਨ ਜਥੇਬੰਦੀਆਂ ਵਲੋਂ ਥਾਣਾ ਲੋਪੋਕੇ ਦਾ ਘਿਰਾਓ

ਚੋਗਾਵਾਂ (ਅੰਮਿ੍ਤਸਰ), 12 ਅਕਤੂਬਰ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਥਾਣਾ ਲੋਪੋਕੇ ਅਧੀਨ ਆਉਦੇ ਸਰਹੱਦੀ ਪਿੰਡ ਕੱਕੜ ਵਿਖੇ ਵੱਟ ਨੂੰ ਲੈ ਕੇ ਹੋਈ ਤਕਰਾਰ 'ਚ ਅੰਮ੍ਰਿਤਧਾਰੀ ਗੁਰਸਿੱਖ ਦੀ ਇਕ ਔਰਤ ਵਲੋਂ ਕੁੱਟਮਾਰ ਕਰਨ ਤੇ ਕੇਸਾਂ ਦੀ ਬੇਅਦਬੀ ਦੀ ਦਿੱਤੀ ਦਰਖਾਸ਼ਤ 'ਤੇ ਕਾਰਵਾਈ ਨਾ ਕਰਨ 'ਤੇ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਚੋਗਾਵਾਂ ਦੇ ਪ੍ਰਧਾਨ ਗੁਰਲਾਲ ਸਿੰਘ ਕੱਕੜ ਅਤੇ ਜਮਹੂਰੀ ਕਿਸਾਨ ਸਭਾ ਦੇ ਆਗੂ ਤਰਲੋਕ ਸਿੰਘ ਰਾਏ ਦੀ ਅਗਵਾਈ ਹੇਠ ਕਿਸਾਨਾਂ ਨੇ ਪੁਲਿਸ ਥਾਣਾ ਲੋਪੋਕੇ ਦਾ ਘਿਰਾਓ ਕਰਕੇ ਔਰਤ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਇਸ ਸੰਬੰਧੀ ਪਿੰਡ ਕਕੜ ਦੇ ਬਾਜ ਸਿੰਘ ਅੰਮ੍ਰਿਤਧਾਰੀ ਗੁਰਸਿੱਖ ਦੀ ਕੁੱਟਮਾਰ ਕਰਨ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵੀ ਵਾਇਰਲ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਨੇ ਉਕਤ ਔਰਤ ਵਿਰੁੱਧ ਕੋਈ ਕਾਰਵਾਈ ਨਾ ਕੀਤੀ ਤਾਂ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ