JALANDHAR WEATHER

ਆਈ. ਏ. ਐੱਸ. ਅਮਨੀਤ ਪੀ. ਕੁਮਾਰ ਦੀ ਰਿਹਾਇਸ਼ ਬਾਹਰ 24 ਘੰਟੇ ਪੁਲਿਸ ਦਾ ਪਹਿਰਾ

ਚੰਡੀਗੜ੍ਹ, 12 ਅਕਤੂਬਰ (ਕਪਿਲ ਵਧਵਾ) ਹਰਿਆਣਾ ਦੇ ਸੀਨੀਅਰ ਆਈ. ਪੀ. ਐੱਸ. ਅਧਿਕਾਰੀ ਵਾਈ ਪੂਰਨ ਕੁਮਾਰ ਦੀ ਪਤਨੀ ਆਈ. ਏ. ਐੱਸ. ਅਮਨੀਤ ਪੀ. ਕੁਮਾਰ ਦੀ ਸੈਕਟਰ-24 ਸਥਿਤ ਰਿਹਾਇਸ਼ ਬਾਹਰ 24 ਘੰਟੇ ਚੰਡੀਗੜ੍ਹ ਪੁਲਿਸ ਦੇ ਅਧਿਕਾਰੀਆਂ ਵਲੋਂ ਸੁਰੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ। ਬੀਤੇ ਕੁਝ ਦਿਨਾਂ ਤੋਂ ਸਿਆਸਤਦਾਨਾਂ ਅਤੇ ਸੀਨੀਅਰ ਅਧਿਕਾਰੀਆਂ ਦਾ ਉਨ੍ਹਾਂ ਦੇ ਘਰ ਆਉਣ-ਜਾਣ ਵਧਣ ਕਾਰਨ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਇਹ ਫ਼ੈਸਲਾ ਲਿਆ ਹੈ।

ਦੱਸ ਦਈਏ ਕਿ ਰੋਜ਼ਾਨਾ ਇਕ ਦਰਜਨ ਤੋਂ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਡਿਊਟੀ ਆਈ. ਏ. ਐੱਸ. ਅਮਨੀਤ ਪੀ. ਕੁਮਾਰ ਦੇ ਘਰ ਲਗਾਈ ਜਾਂਦੀ ਹੈ। ਇਸ ਦੇ ਨਾਲ ਹੀ ਕਿਸੇ ਵੀ ਅਨਜਾਣ ਵਿਅਕਤੀ ਨੂੰ ਘਰ ਦੀ ਤਰਫ਼ ਜਾਣ ਤੋਂ ਵੀ ਰੋਕਿਆ ਜਾਂਦਾ ਹੈ ਅਤੇ ਪੁਲਿਸ ਦੀ ਸੰਤੁਸ਼ਟੀ ਉਪਰੰਤ ਹੀ ਬੈਰੀਕੇਡ ਪਾਰ ਕਰਨ ਦਿੱਤਾ ਜਾਂਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ