ਸੰਨੀ ਦਿਓਲ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ

ਅੰਮ੍ਰਿਤਸਰ, 13 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਬਾਲੀਵੁੱਡ ਅਦਾਕਾਰ ਸੰਨੀ ਦਿਓਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਇਲਾਹੀ ਬਾਣੀ ਦਾ ਰਸ ਭਿੰਨਾ ਕੀਰਤਨ ਸਰਵਣ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।ਜ਼ਿਕਰਯੋਗ ਹੈ ਕਿ ਸੰਨੀ ਦਿਉਲ ਇਨ੍ਹੀਂ ਦਿਨੀਂ ਭਾਰਤ ਪਾਕਿ ਸਰਹੱਦ ਦੇ ਵੱਖ ਵੱਖ ਇਲਾਕਿਆਂ ਵਿਚ ਹਿੰਦੀ ਫ਼ਿਲਮ ਦੀ ਸ਼ੂਟਿੰਗ ਕਰ ਰਹੇ ਹਨ।