ਹੜ੍ਹਾਂ ਕਾਰਨ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਵੰਡਣ ਦੀ ਮੁੱਖ ਮੰਤਰੀ ਭਗਵੰਤ ਮਾਨ ਅੱਜ ਕਰਨਗੇ ਸ਼ੁਰੂਆਤ

ਹਰਸ਼ਾ ਛੀਨਾ, 13 ਅਕਤੂਬਰ (ਕੜਿਆਲ)- ਪਿਛਲੇ ਸਮੇਂ ਵਿਚ ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਸੂਬੇ ਦੇ ਲੋਕਾਂ ਦੀਆਂ ਫ਼ਸਲਾਂ, ਮਕਾਨਾਂ, ਦੁਕਾਨਾਂ ਤੇ ਹੋਰਨਾਂ ਕਾਰੋਬਾਰਾਂ ਦਾ ਵੱਡਾ ਨੁਕਸਾਨ ਹੋਇਆ ਸੀ ਜਿਸਦੀ ਭਰਪਾਈ ਲਈ ਅੱਜ ਤੋਂ ਸੂਬਾ ਪੱਧਰੀ ਮੁਆਵਜਾ ਰਾਸ਼ੀ ਵੰਡਣ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ9 ਜਿਸਦੀ ਰਸਮੀ ਸ਼ੁਰੂਆਤ ਅੱਜ ਰਾਵੀ ਦਰਿਆ ਵਿਚ ਆਏ ਭਿਆਨਕ ਹੜ੍ਹਾਂ ਦੀ ਮਾਰ ਹੇਠ ਆਏ ਜ਼ਿਲ੍ਹਾ ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅਜਨਾਲਾ ਦੇ ਪ੍ਰਭਾਵਿਤ ਕਿਸਾਨਾਂ ਨੂੰ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਵਲੋਂ ਖੰਡ ਮਿੱਲ ਭਲਾ ਪਿੰਡ ਵਿਖੇ ਇਕ ਸਮਾਗਮ ਦੌਰਾਨ ਮੁਆਵਜਾ ਰਾਸ਼ੀ ਵੰਡ ਕੇ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਪ੍ਰਸਾਸ਼ਨਿਕ ਅਧਿਕਾਰੀ ਤੇ ਰਾਜਨੀਤਿਕ ਆਗੂ ਹਾਜਰ ਰਹਿਣਗੇ।