ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼ੁਰੂ

ਅੰਮ੍ਰਿਤਸਰ, 13 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਇਕੱਤਰਤਾ ਅੱਜ ਇਥੇ ਸ਼ੁਰੂ ਹੋ ਗਈ ਹੈ। ਪ੍ਰਧਾਨ ਸਾਹਿਬ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਆਰੰਭ ਹੋਈ ਇਸ ਇਕੱਤਰਤਾ ਦੌਰਾਨ 350 ਸਾਲਾ ਸ਼ਹੀਦੀ ਸ਼ਤਾਬਦੀ, ਭਾਈ ਬਲਵੰਤ ਸਿੰਘ ਰਾਜੋਆਣਾ ਦਾ ਸਜ਼ਾ ਤਬਦੀਲੀ ਮਾਮਲਾ, ਸ਼੍ਰੋਮਣੀ ਕਮੇਟੀ ਦੇ ਆਗਾਮੀ ਸਲਾਨਾ ਇਜਲਾਸ ਅਤੇ ਹੋਰ ਪੰਥਕ ਮਾਮਲਿਆਂ ਬਾਰੇ ਵਿਚਾਰ ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ। ਇਕੱਤਰਤਾ ਉਪਰੰਤ ਬਾਅਦ ਦੁਪਹਿਰ ਪ੍ਰਧਾਨ ਧਾਮੀ ਮੀਡੀਆ ਨਾਲ ਗੱਲਬਾਤ ਕਰਨਗੇ।