ਕੇਂਦਰੀ ਜੇਲ੍ਹ 'ਚ ਤਾਇਨਾਤ ਹੋਮਗਾਰਡ ਦੇ ਜਵਾਨ ਦੀ ਭੇਤਭਰੀ ਹਾਲਤ 'ਚ ਮੌਤ

ਕਪੂਰਥਲਾ, 13 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਵਿਚ ਤਾਇਨਾਤ ਇਕ ਹੋਮਗਾਰਡ ਦੇ ਜਵਾਨ ਦੀ ਭੇਤਭਰੀ ਹਾਲਤ ਵਿਚ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਵਿਖੇ ਮੌਜੂਦ ਡਿਊਟੀ ਡਾਕਟਰ ਵੰਦਨਾ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਵਿਚ ਤਾਇਨਾਤ ਇਕ ਹੋਮਗਾਰਡ ਦੇ ਜਵਾਨ ਰੇਸ਼ਮ ਸਿੰਘ (55) ਪੁੱਤਰ ਸੋਹਣ ਸਿੰਘ ਵਾਸੀ ਉੱਗੀ ਜ਼ਿਲ੍ਹਾ ਜਲੰਧਰ ਨੂੰ ਬੇਹੋਸ਼ੀ ਦੀ ਹਾਲਤ ਵਿਚ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ ਗਿਆ। ਜਦੋਂ ਉਸ ਦੀ ਜਾਂਚ ਕੀਤੀ ਗਈ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਉਸਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿਖੇ ਰਖਵਾ ਦਿੱਤਾ ਗਿਆ ਹੈ ਅਤੇ ਇਸ ਸੰਬੰਧੀ ਥਾਣਾ ਕੋਤਵਾਲੀ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ।