ਅਣ-ਪਛਾਤੇ ਵਿਅਕਤੀਆਂ ਵਲੋਂ ਗੋਲੀ ਮਾਰ ਕੇ ਵਿਅਕਤੀ ਦੀ ਹੱਤਿਆ

ਮਜੀਠਾ, (ਅੰਮ੍ਰਿਤਸਰ), 14 ਅਕਤੂਬਰ (ਮਨਿੰਦਰ ਸਿੰਘ ਸੋਖੀ)- ਬੀਤੀ ਰਾਤ ਕਰੀਬ ਸਾਢੇ ਦੱਸ ਵਜੇ ਮੋਟਰ ਸਾਈਕਲ ਸਵਾਰ ਦੋ ਅਣ-ਪਛਾਤੇ ਵਿਅਕਤੀਆਂ ਵਲੋਂ ਪੋਲਟਰੀ ਫ਼ਾਰਮ ’ਤੇ ਹਮਲਾ ਕਰਕੇ ਇਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਸੋਨੂੰ ਪੁੱਤਰ ਹਰਭਜਨ ਸਿੰਘ ਵਾਸੀ ਨਾਗ ਨਵੇਂ ਆਪਣੇ ਪੋਲਟਰੀ ਫ਼ਾਰਮ ’ਤੇ ਬੈਠਾ ਸੀ ਕਿ ਅਚਾਨਕ ਇਕ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨ ਆਏ ਅਤੇ ਉਸ ਉਪਰ ਗੋਲੀਆਂ ਚਲਾ ਕੇ ਉਸ ਦੀ ਹੱਤਿਆ ਕਰ ਦਿੱਤੀ। ਸੋਨੂੰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਿਸ ਸਟੇਸ਼ਨ ਮਜੀਠਾ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮਾਮਲਾ ਹੱਥਾਂ ਵਿਚ ਲੈ ਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਗਈ। ਗੋਲੀ ਚੱਲਣ ਦੇ ਕਾਰਨਾਂ ਦਾ ਹਾਲੇ ਤੱਕ ਪੱਕਾ ਪਤਾ ਨਹੀਂ ਲੱਗ ਸਕਿਆ ਹੈ।