JALANDHAR WEATHER

ਆਈ.ਪੀ.ਐਸ. ਪੂਰਨ ਕੁਮਾਰ ਦੇ ਪਰਿਵਾਰ ਨੂੰ ਮਿਲਣ ਪੁੱਜੇ ਰਾਹੁਲ ਗਾਂਧੀ

ਚੰਡੀਗੜ੍ਹ, 14 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਚੰਡੀਗੜ੍ਹ ਪਹੁੰਚੇ ਹਨ। ਹਰਿਆਣਾ ਦੇ ਆਈ.ਪੀ.ਐਸ. ਅਧਿਕਾਰੀ ਜਿਨ੍ਹਾਂ ਵਲੋਂ ਜਾਤੀ ਭੇਦ ਭਾਵ ਦੇ ਚਲਦਿਆਂ ਖੁਦਕੁਸ਼ੀ ਕਰ ਲਈ ਗਈ ਸੀ, ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਲਈ ਰਾਹੁਲ ਗਾਂਧੀ ਉਹਨਾਂ ਦੇ ਘਰ ਸੈਕਟਰ 24 ਵਿਖੇ ਪਹੁੰਚ ਚੁੱਕੇ ਹਨ।

 

ਭੁਪਿੰਦਰ ਸਿੰਘ ਹੁੱਡਾ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਉਨ੍ਹਾਂ ਦਾ ਸਵਾਗਤ ਕਰਨ ਲਈ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪਹੁੰਚੇ। ਹਵਾਈ ਅੱਡੇ ਤੋਂ ਰਾਹੁਲ ਸਿੱਧੇ ਸੈਕਟਰ 24 ਦੇ ਏ.ਡੀ.ਜੀ.ਪੀ. ਨਿਵਾਸ ਵੱਲ ਚਲੇ ਗਏ। ਉਨ੍ਹਾਂ ਦੇ ਨਾਲ ਭੁਪਿੰਦਰ ਸਿੰਘ ਹੁੱਡਾ ਅਤੇ ਰਾਓ ਨਰਿੰਦਰ ਵੀ ਮੌਜੂਦ ਸਨ। ਪਰਿਵਾਰ ਨੂੰ ਮਿਲਣ ਤੋਂ ਬਾਅਦ ਰਾਹੁਲ ਗਾਂਧੀ ਸਿੱਧੇ ਹਵਾਈ ਅੱਡੇ ਵੱਲ ਜਾਣਗੇ।


ਦੱਸ ਦੇਈਏ ਕਿ 7 ਅਕਤੂਬਰ ਨੂੰ ਆਈ.ਪੀ.ਐਸ. ਵਾਈ ਪੂਰਨ ਕੁਮਾਰ ਨੇ ਆਪਣੇ ਘਰ ਵਿਚ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ