ਮੋਟਰਸਾਈਕਲ ਨੂੰ ਅਣ-ਪਛਾਤੇ ਵਾਹਨ ਨੇ ਮਾਰੀ ਟੱਕਰ, ਬੱਚੇ ਦੀ ਮੌਤ

ਫਗਵਾੜਾ, (ਕਪੂਰਥਲਾ), 14 (ਹਰਜੋਤ ਸਿੰਘ ਚਾਨਾ)- ਫਗਵਾੜਾ ਸ਼ਹਿਰ ਵਿਚ ਅੱਜ ਚੜ੍ਹਦੀ ਸਵੇਰ ਬਸ ਸਟੈਂਡ ਪੁਲ ਉੱਪਰ ਇਕ ਭਿਆਨਕ ਹਾਦਸਾ ਵਾਪਰ ਗਿਆ, ਜਿਸ ਵਿਚ ਕਰੀਬ ਅੱਠ ਸਾਲ ਦੇ ਬੱਚੇ ਦੀ ਦਰਦਨਾਕ ਮੌਤ ਹੋ ਗਈ। ਸਾਰੇ ਮਾਮਲੇ ਸੰਬੰਧੀ ਜਾਣਕਾਰੀ ਦਿੰਦੇ ਹੋਏ 108 ਐਂਬੂਲੇਂਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਕਾਲ ਆਈ ਸੀ ਕਿ ਬਸ ਸਟੈਂਡ ਕੋਲ ਉੱਪਰ ਕੋਈ ਹਾਦਸਾ ਹੋਇਆ ਹੈ, ਇਸ ਤੋਂ ਬਾਅਦ ਉਹ ਤੁਰੰਤ ਮੌਕੇ ’ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਸੜਕ ’ਤੇ ਇੱਕ ਬੱਚਾ ਗੰਭੀਰ ਜ਼ਖ਼ਮੀ ਹਾਲਤ ਵਿਚ ਪਿਆ ਸੀ, ਜਿਸ ਨੂੰ ਤੁਰੰਤ ਐਂਬੂਲੈਂਸ ਦੀ ਮਦਦ ਨਾਲ ਸਿਵਲ ਹਸਪਤਾਲ ਲਿਆਂਦਾ ਗਿਆ, ਜਿਥੇ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ।
ਦੱਸਿਆ ਜਾ ਰਿਹਾ ਹੈ ਮ੍ਰਿਤਕ ਦੀ ਪਹਿਚਾਣ ਰਣਵੀਰ ਵਜੋਂ ਹੋਈ ਹੈ ਜੋ ਕਿ ਆਪਣੇ ਮਾਤਾ ਪਿਤਾ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ ਤਾਂ ਉਸ ਦੌਰਾਨ ਕਿਸੇ ਅਣ-ਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰੀ, ਜਿਸ ਕਾਰਨ ਉਸ ਦੀ ਦਰਦਨਾਕ ਮੌਤ ਹੋ ਗਈ ।