ਲੁਧਿਆਣਾ ’ਚ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵਲੋਂ ਪ੍ਰੈੱਸ ਕਾਨਫ਼ਰੰਸ

ਲੁਧਿਆਣਾ, 14 ਅਕਤੂਬਰ (ਭੁਪਿੰਦਰ ਸਿੰਘ ਬੈਂਸ, ਰੂਪੇਸ਼ ਕੁਮਾਰ)- ਲੁਧਿਆਣਾ ਦੇ ਲਾਡੋਵਾਲ ਸਥਿਤ ਆਈ. ਸੀ. ੲ.ੇ ਆਰ. ਸੰਸਥਾਨ ਦੇ ਇਕਾਈ ਦੇ ਉਦਘਾਟਨ ਤੋਂ ਬਾਅਦ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਮੱਕੀ ਦੀ ਖੇਤੀ ਨੂੰ ਉਤਸ਼ਾਹਿਤ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਭਵਿੱਖ ਵਿਚ ਵੱਖ-ਵੱਖ ਉਦਯੋਗੀ ਇਕਾਈਆਂ ਵਿਚ ਮੱਕੀ ਦੀ ਮੰਗ ਤੇਜ਼ੀ ਨਾਲ ਵਧੇਗੀ, ਜਿਸ ਕਰਕੇ ਕਿਸਾਨਾਂ ਨੂੰ ਮੱਕੀ ਦੀ ਵੱਧ ਤੋਂ ਵੱਧ ਪੈਦਾਵਾਰ ’ਤੇ ਜ਼ੋਰ ਦੇਣ ਦੀ ਲੋੜ ਹੈ।
ਨਾਲ ਹੀ ਉਹਨਾਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਪਿਛਲੇ ਸਮੇਂ ਦੌਰਾਨ ਕੀਤੇ ਦੌਰੇ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਹੜ੍ਹ ਕਾਰਨ ਪੰਜਾਬ ਦੇ ਲੋਕਾਂ ਦਾ ਜੋ ਨੁਕਸਾਨ ਹੋਇਆ ਹੈ, ਕੇਂਦਰ ਸਰਕਾਰ ਉਸ ਦੇ ਲਈ ਰਾਹਤ ਪੈਕਜ ਦੇਣ ਲਈ ਤਿਆਰ ਹੈ, ਪਰ ਇਸ ਦਾ ਐਸਟੀਮੇਟ ਸੂਬਾ ਸਰਕਾਰ ਵਲੋਂ ਹੀ ਬਣਾਇਆ ਜਾਣਾ ਹੈ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਹਰ ਪਰਿਵਾਰ ਨੂੰ 1 ਲੱਖ 60 ਹਜ਼ਾਰ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ।