JALANDHAR WEATHER

ਸਿੱਖ ਜਥੇਬੰਦੀਆਂ ਨੇ ਮਨਾਇਆ ਲਾਹਨਤ ਦਿਹਾੜਾ

ਕੋਟਕਪੂਰਾ, 14 ਅਕਤੂਬਰ (ਮੋਹਰ ਸਿੰਘ ਗਿੱਲ)- ਸਿੱਖ ਜਥੇਬੰਦੀਆਂ ਵਲੋਂ ਕੋਟਕਪੂਰਾ ਦੇ ਬੱਤੀਆਂ ਵਾਲਾ ਚੌਕ ਵਿਚ ਅੱਜ ਲਾਹਨਤ ਦਿਹਾੜਾ ਮਨਾਇਆ ਗਿਆ। ਇਸ ਦੌਰਾਨ ਸਵੇਰੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਕੇ ਅਰਦਾਸ ਬੇਨਤੀ ਕੀਤੀ ਗਈ । ਦੱਸਣਯੋਗ ਹੈ ਕਿ 14 ਅਕਤੂਬਰ 2015 ਨੂੰ ਬਰਗਾੜੀ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਦੇ ਬੇਅਦਬੀ ਦੇ ਰੋਸ ਵਜੋਂ ਸੰਗਤ ਸ਼ਾਂਤਮਈ ਪ੍ਰਦਰਸ਼ਨ ਕਰ ਰਹੀ ਸੀ, ਉਸ ਸਮੇਂ ਸੰਗਤ ਉਪਰ ਪੁਲਿਸ ਨੇ ਗੰਦੇ ਪਾਣੀ ਦੀਆਂ ਬੁਛਾੜਾਂ ਕੀਤੀਆਂ ਸਨ ।

ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ, ਭਾਈ ਹਰਜਿੰਦਰ ਸਿੰਘ ਮਾਝੀ, ਭਾਈ ਸੁਖਰਾਜ ਸਿੰਘ ਨਿਆਮੀ ਵਾਲਾ ਨੇ ਆਪਣੇ ਸੰਬੋਧਨ 'ਚ ਸਮੇਂ ਦੀਆਂ ਹਕੂਮਤਾਂ ਵਲੋਂ ਬੇਅਦਬੀ ਮਾਮਲੇ 'ਚ ਇਨਸਾਫ਼ ਨਾ ਦੇਣ 'ਤੇ ਤਿੱਖੀ ਆਲੋਚਨਾ ਕੀਤੀ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ