JALANDHAR WEATHER

ਜੈਸਲਮੇਰ ਤੋਂ ਜੋਧਪੁਰ ਜਾ ਰਹੀ ਬੱਸ ਨੂੰ ਅੱਗ ਲੱਗਣ ਨਾਲ 10 ਤੋਂ ਵੱਧ ਲੋਕਾਂ ਦੇ ਮਾਰੇ ਜਾਣ ਦਾ ਖ਼ਦਸ਼ਾ

ਜੈਪੁਰ, 14 ਅਕਤੂਬਰ - ਜੈਸਲਮੇਰ ਤੋਂ ਜੋਧਪੁਰ ਜਾ ਰਹੀ ਇਕ ਨਿੱਜੀ ਬੱਸ ਨੂੰ ਥਾਈਆਤ ਪਿੰਡ ਨੇੜੇ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਯਾਤਰੀਆਂ ਵਿਚ ਦਹਿਸ਼ਤ ਫੈਲ ਗਈ। ਸ਼ੁਰੂਆਤੀ ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ 10-12 ਯਾਤਰੀ ਸੜ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਥਾਈਆਤ ਪਿੰਡ ਨੇੜੇ ਗੱਡੀ ਦੇ ਪਿਛਲੇ ਹਿੱਸੇ ਤੋਂ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ ਅਤੇ ਕੁਝ ਹੀ ਪਲਾਂ ਵਿਚ ਅੱਗ ਨੇ ਪੂਰੀ ਬੱਸ ਨੂੰ ਆਪਣੀ ਲਪੇਟ ਵਿਚ ਲੈ ਲਿਆ।

ਮੌਕੇ 'ਤੇ ਪਹੁੰਚੇ ਸਥਾਨਕ ਲੋਕਾਂ ਨੇ ਬਚਾਅ ਕਾਰਜਾਂ ਵਿਚ ਸਹਾਇਤਾ ਕੀਤੀ ਅਤੇ ਸਾਰੇ ਜ਼ਖ਼ਮੀਆਂ ਨੂੰ ਸਰਕਾਰੀ ਜਵਾਹਰ ਹਸਪਤਾਲ ਲਿਜਾਇਆ ਗਿਆ। ਗੰਭੀਰ ਜ਼ਖ਼ਮੀਆਂ ਨੂੰ ਜੋਧਪੁਰ ਰੈਫਰ ਕਰ ਦਿੱਤਾ ਗਿਆ। ਫਿਲਹਾਲ ਬੱਸ ਨੂੰ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਹੋਣ ਦਾ ਸ਼ੱਕ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ