JALANDHAR WEATHER

ਸਤਿਆਪਾਲ ਸਿੰਘ ਬਘੇਲ ਕੇਂਦਰੀ ਰਾਜ ਮੰਤਰੀ ਵਲੋਂ ਹਲਕਾ ਜ਼ੀਰਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਮੱਖੂ , 14 ਅਕਤੂਬਰ (ਕੁਲਵਿੰਦਰ ਸਿੰਘ ਸੰਧੂ) - ਭਾਰਤ ਸਰਕਾਰ ਦੇ ਕੇਂਦਰੀ ਮੱਛੀ, ਪਸ਼ੂ ਪਾਲਣ ਅਤੇ ਪੰਚਾਇਤੀ ਰਾਜ ਮੰਤਰਾਲੇ ਦੇ ਰਾਜ ਮੰਤਰੀ ਸਤਿਆਪਾਲ ਸਿੰਘ ਬਘੇਲ ਵਲੋਂ ਅੱਜ ਹਲਕਾ ਜ਼ੀਰਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਦੇ ਨਾਲ ਸਾਬਕਾ ਕੈਬਨਿਟ ਮੰਤਰੀ ਹਰਮਿੰਦਰ ਸਿੰਘ ਜੱਸੀ, ਸੀਨੀਅਰ ਬੀਜੇਪੀ ਆਗੂ ਅਵਤਾਰ ਸਿੰਘ ਜ਼ੀਰਾ ਅਤੇ ਸਾਬਕਾ ਸੂਚਨਾ ਕਮਿਸ਼ਨਰ ਹੀਰਾ ਸੋਢੀ ਵੀ ਮੌਜੂਦ ਸਨ।ਦੌਰੇ ਦੀ ਸ਼ੁਰੂਆਤ ਇਤਿਹਾਸਿਕ ਗੁਰਦੁਆਰਾ ਸ਼ਹੀਦ ਸ਼ਾਮ ਸਿੰਘ ਅਟਾਰੀ ਵਾਲਾ ਵਿਖੇ ਹੋਈ, ਜਿੱਥੇ ਕੇਂਦਰੀ ਰਾਜ ਮੰਤਰੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਗੁਰੂ ਘਰ ਦਾ ਲੰਗਰ ਛਕਿਆ।

ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਸ਼ਿੰਦਰ ਸਿੰਘ ਸਭਰਾਵਾਂ ਵਾਲਿਆਂ ਨੇ ਉਨ੍ਹਾਂ ਨੂੰ ਸਿਰੋਪਾਓ ਭੇਟ ਕੀਤਾ।ਇਸ ਤੋਂ ਬਾਅਦ ਉਨ੍ਹਾਂ ਨੇ ਫ਼ਤਹਿਗੜ੍ਹ ਸਭਰਾ, ਅਰਾਜੀ ਸਭਰਾ, ਰੋਡੇਵਾਲਾ, ਗੱਟਾ ਬਾਦਸ਼ਾਹ, ਦੀਨੇ ਕੇ, ਨਿਜ਼ਾਮਦੀਨ ਵਾਲਾ, ਰੁਕਨੇ ਵਾਲਾ, ਵਾੜਾ ਕਾਲੀ ਰਾਉਣ ਆਦਿ ਪਿੰਡਾਂ ਦਾ ਦੌਰਾ ਕਰਕੇ ਹੜ੍ਹ ਪੀੜਤ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ।  ਸਾਬਕਾ ਚੇਅਰਮੈਨ ਮਨਜੀਤ ਸਿੰਘ ਵਲੋਂ ਕੇਂਦਰੀ ਮੰਤਰੀ ਨੂੰ ਮੰਗ ਪੱਤਰ ਸੌਂਪਦਿਆਂ ਕਿਹਾ ਗਿਆ ਕਿ ਦਰਿਆ ਨੂੰ ਨਹਿਰੀ ਕੀਤਾ ਜਾਵੇ ਅਤੇ ਬੰਨ੍ਹਾਂ 'ਤੇ ਨੋਚਾਂ ਨੂੰ ਪੱਕਾ ਕੀਤਾ ਜਾਵੇ, ਮੱਛੀ ਅਤੇ ਰੇਤ ਵੇਚਣ ਦੇ ਅਧਿਕਾਰ ਕਿਸਾਨਾਂ ਨੂੰ ਦਿੱਤੇ ਜਾਣ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ