JALANDHAR WEATHER

ਗੋਆ ਸਰਕਾਰ ਦੇ ਮੰਤਰੀ ਰਵੀ ਨਾਇਕ ਦੇ ਦਿਹਾਂਤ ’ਤੇ ਪ੍ਰਧਾਨ ਮੰਤਰੀ ਵਲੋਂ ਦੁੱਖ ਦਾ ਪ੍ਰਗਟਾਵਾ

ਨਵੀਂ ਦਿੱਲੀ, 15 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕਿਹਾ ਕਿ ਗੋਆ ਸਰਕਾਰ ਦੇ ਮੰਤਰੀ ਸ੍ਰੀ ਰਵੀ ਨਾਇਕ ਜੀ ਦੇ ਦਿਹਾਂਤ ਤੋਂ ਦੁਖੀ ਹਾਂ। ਉਨ੍ਹਾਂ ਨੂੰ ਇਕ ਤਜ਼ਰਬੇਕਾਰ ਪ੍ਰਸ਼ਾਸਕ ਅਤੇ ਸਮਰਪਿਤ ਲੋਕ ਸੇਵਕ ਵਜੋਂ ਯਾਦ ਕੀਤਾ ਜਾਵੇਗਾ, ਜਿਨ੍ਹਾਂ ਨੇ ਗੋਆ ਦੇ ਵਿਕਾਸ ਦੇ ਰਾਹ ਨੂੰ ਅਮੀਰ ਬਣਾਇਆ। ਉਹ ਦੱਬੇ-ਕੁਚਲੇ ਅਤੇ ਹਾਸ਼ੀਏ ’ਤੇ ਧੱਕੇ ਲੋਕਾਂ ਨੂੰ ਸਸ਼ਕਤ ਬਣਾਉਣ ਲਈ ਵਿਸ਼ੇਸ਼ ਤੌਰ ’ਤੇ ਭਾਵੁਕ ਸਨ। ਦੁੱਖ ਦੀ ਇਸ ਘੜੀ ਵਿਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਨਾਲ ਹਨ। ਓਮ ਸ਼ਾਂਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ