ਸੁਪਰੀਮ ਕੋਰਟ ਵਲੋਂ ਦਿੱਲੀ ’ਚ ਗ੍ਰੀਨ ਪਟਾਕੇ ਚਲਾਉਣ ਦੀ ਇਜਾਜ਼ਤ ਦਾ ਮੁੱਖ ਮੰਤਰੀ ਰੇਖਾ ਗੁਪਤਾ ਵਲੋਂ ਸਵਾਗਤ

ਨਵੀਂ ਦਿੱਲੀ, 15 ਅਕਤੂਬਰ- ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਟਵੀਟ ਕਰ ਕਿਹਾ ਕਿ ਅਸੀਂ ਦਿੱਲੀ ਸਰਕਾਰ ਦੀ ਵਿਸ਼ੇਸ਼ ਬੇਨਤੀ ’ਤੇ ਰਾਜਧਾਨੀ ਵਿਚ ਗ੍ਰੀਨ ਪਟਾਕਿਆਂ ਦੀ ਵਰਤੋਂ ਦੀ ਇਜਾਜ਼ਤ ਦੇਣ ਲਈ ਸੁਪਰੀਮ ਕੋਰਟ ਦਾ ਧੰਨਵਾਦ ਕਰਦੇ ਹਾਂ। ਇਹ ਫ਼ੈਸਲਾ ਦੀਵਾਲੀ ਵਰਗੇ ਪਵਿੱਤਰ ਤਿਉਹਾਰਾਂ ਦੌਰਾਨ ਜਨਤਾ ਦੀਆਂ ਭਾਵਨਾਵਾਂ ਅਤੇ ਉਤਸ਼ਾਹ ਦਾ ਸਤਿਕਾਰ ਕਰਦਾ ਹੈ, ਨਾਲ ਹੀ ਵਾਤਾਵਰਣ ਸੁਰੱਖਿਆ ਪ੍ਰਤੀ ਸੰਤੁਲਿਤ ਪਹੁੰਚ ਨੂੰ ਵੀ ਦਰਸਾਉਂਦਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਦਿੱਲੀ ਸਰਕਾਰ ਜਨਤਕ ਭਾਵਨਾਵਾਂ ਦਾ ਸਨਮਾਨ ਕਰਦੇ ਹੋਏ ਇਕ ਸਾਫ਼ ਅਤੇ ਗ੍ਰੀਨ ਦਿੱਲੀ ਦੇ ਸੰਕਲਪ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਾਡਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਤਿਉਹਾਰਾਂ ਦੀ ਜੀਵੰਤਤਾ ਬਰਕਰਾਰ ਰਹੇ ਅਤੇ ਨਾਲ ਹੀ ਵਾਤਾਵਰਣ ਦੀ ਰੱਖਿਆ ਵੀ ਕੀਤੀ ਜਾਵੇ। ਇਸ ਦੀਵਾਲੀ ’ਤੇ ਆਓ ਅਸੀਂ ਸਾਰੇ ਇਕੱਠੇ ਹੋ ਕੇ ਗ੍ਰੀਨ ਪਟਾਕਿਆਂ ਨਾਲ ਤਿਉਹਾਰ ਅਤੇ ਵਾਤਾਵਰਣ ਸੁਰੱਖਿਆ ਦਾ ਸੁਮੇਲ ਕਰੀਏ, ਅਤੇ ‘ਹਰੀ ਅਤੇ ਖੁਸ਼ਹਾਲ ਦਿੱਲੀ’ ਦੇ ਸੰਕਲਪ ਨੂੰ ਸਾਕਾਰ ਕਰਨ ਲਈ ਕੰਮ ਕਰੀਏ।