JALANDHAR WEATHER

ਮਹਾਭਾਰਤ ਵਿਚ ਕਰਨ ਦਾ ਰੋਲ ਨਿਭਾਉਣ ਵਾਲੇ ਅਦਾਕਾਰ ਪੰਕਜ ਧੀਰ ਦਾ ਦਿਹਾਂਤ

ਮੁੰਬਈ, 15 ਅਕਤੂਬਰ- ਮਹਾਭਾਰਤ ਵਿਚ ਕਰਨ ਦਾ ਰੋਲ ਨਿਭਾਉਣ ਵਾਲੇ ਅਦਾਕਾਰ ਪੰਕਜ ਧੀਰ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ 68 ਸਾਲ ਦੀ ਉਮਰ ’ਚ ਆਖ਼ਰੀ ਸਾਹ ਲਏ। ਉਨ੍ਹਾਂ ਦੀ ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗਾ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਦੀ ਮੌਤ ਸਵੇਰੇ 11:30 ਵਜੇ ਦੇ ਕਰੀਬ ਹੋਈ ਹੈ। ਇਸ ਸੰਬੰਧੀ ਜਾਣਕਾਰੀ ਉਨ੍ਹਾਂ ਦੇ ਦੋਸਤ ਫ਼ਿਰੋਜ਼ ਖ਼ਾਨ ਨੇ ਦਿੱਤੀ ਤੇ ਕਿਹਾ ਕਿ ਇਹ ਸੱਚ ਹੈ ਕਿ ਉਹ ਦੁਨੀਆ ਵਿਚ ਨਹੀਂ ਰਹੇ। ਉਨ੍ਹਾਂ ਕਿਹਾ ਕਿ ਵਿਅਕਤੀਗਤ ਤੌਰ ’ਤੇ ਮੈਂ ਅੱਜ ਆਪਣਾ ਇਕ ਚੰਗਾ ਦੋਸਤ ਗੁਆ ਦਿੱਤਾ ਹੈ। ਉਹ ਬੇਹੱਦ ਚੰਗੇ ਇਨਸਾਨ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ