JALANDHAR WEATHER

ਨਵਨੀਤ ਚਤੁਰਵੇਦੀ ਦਾ ਮਾਮਲਾ ਹਾਈ ਕੋਰਟ ਪਹੁੰਚਿਆ

ਚੰਡੀਗੜ੍ਹ 15 ਅਕਤੂਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬ ਦੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦਾ ਸਮਰਥਨ ਪ੍ਰਾਪਤ ਹੋਣ ਦਾ ਦਾਅਵਾ ਕਰਦੇ ਵਾਲੇ ਨਵਨੀਤ ਚਤੁਰਵੇਦੀ ਨੇ ਪੰਜਾਬ ਪੁਲਿਸ ਵਲੋਂ ਕੀਤੀ ਗਈ ਕਾਰਵਾਈ ਨੂੰ ਹਾਈ ਕੋਰਟ ਵਿਚ ਚੁਣੌਤੀ ਦੇ ਦਿੱਤੀ ਹੈ। ਨਵਨੀਤ ਚਤੁਰਵੇਦੀ ਨੇ ਇਸ ਮਾਮਲੇ ਵਿਚ ਆਪਣੇ ਲਈ ਸੁਰੱਖਿਆ ਦੀ ਮੰਗ ਕੀਤੀ ਹੈ ਅਤੇ ਪੰਜਾਬ ਵਿਚ ਆਪਣੇ ਖ਼ਿਲਾਫ਼ ਦਰਜ ਐਫ.ਆਈ.ਆਰਜ਼. ਦੀ ਗਿਣਤੀ ਬਾਰੇ ਵੀ ਜਾਣਕਾਰੀ ਮੰਗੀ ਹੈ।

ਉਨ੍ਹਾਂ ਇਹ ਵੀ ਮੰਗ ਕੀਤੀ ਹੈ ਕਿ ਜੇਕਰ ਸਰਕਾਰ ਉਨ੍ਹਾਂ ਵਿਰੁੱਧ ਕੋਈ ਕਾਰਵਾਈ ਕਰਦੀ ਹੈ ਤਾਂ ਉਨ੍ਹਾਂ ਨੂੰ ਦਸ ਦਿਨਾਂ ਦਾ ਨੋਟਿਸ ਦਿੱਤਾ ਜਾਵੇ। ਪੰਜਾਬ ਸਰਕਾਰ ਨੇ ਵੀ ਇਕ ਅਰਜ਼ੀ ਦਾਇਰ ਕਰਕੇ ਕਿਹਾ ਹੈ ਕਿ ਚੰਡੀਗੜ੍ਹ ਪੁਲਿਸ ਉਨ੍ਹਾਂ ਦੇ ਕੰਮ ਵਿਚ ਦਖਲ ਦੇ ਰਹੀ ਹੈ ਅਤੇ ਚੰਡੀਗੜ੍ਹ ਪੁਲਿਸ ਨੂੰ ਇਸ ਮਾਮਲੇ ਵਿਚ ਦਖਲ ਨਾ ਦੇਣ ਦੇ ਹੁਕਮ ਦਿੱਤੇ ਜਾਣੇ ਚਾਹੀਦੇ ਹਨ। ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਹਾਈ ਕੋਰਟ ਨੇ ਅੱਜ ਹੀ ਦੋਵਾਂ ਦੀਆਂ ਮੰਗਾਂ 'ਤੇ ਸੁਣਵਾਈ ਕਰਨ ਦਾ ਫੈਸਲਾ ਕੀਤਾ ਹੈ।

ਦੱਸ ਦੇਈਏ ਕਿ ਕਿ ਚਤੁਰਵੇਦੀ ਦੀ ਹਿਰਾਸਤ ਨੂੰ ਲੈ ਕੇ ਚੰਡੀਗੜ੍ਹ ਅਤੇ ਪੰਜਾਬ ਪੁਲਿਸ ਵਿਚਕਾਰ ਬੀਤੇ ਕੱਲ੍ਹ ਦਿਨ ਭਰ ਡਰਾਮਾ ਹੁੰਦਾ ਰਿਹਾ। ਪੰਜਾਬ ਪੁਲਿਸ ਨੇ ਅਦਾਲਤ ਨੂੰ ਇਹ ਵੀ ਦੱਸਿਆ ਕਿ ਉਸ ਨੇ ਚਤੁਰਵੇਦੀ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ ਅਤੇ ਅਦਾਲਤ ਨੇ ਇਸ ਸਬੰਧ ਵਿੱਚ ਪੰਜਾਬ ਪੁਲਿਸ ਦੀ ਇੱਕ ਪਟੀਸ਼ਨ 'ਤੇ ਵੀ ਸੁਣਵਾਈ ਕੀਤੀ।
ਅਦਾਲਤ ਨੇ ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਸਾਰੀਆਂ ਧਿਰਾਂ ਨੂੰ 4 ਨਵੰਬਰ ਲਈ ਨੋਟਿਸ ਜਾਰੀ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ