ਮਰਹੂਮ ਆਈ.ਪੀ.ਐੱਸ. ਅਧਿਕਾਰੀ ਵਾਈ ਪੂਰਨ ਕੁਮਾਰ ਦਾ ਹੋਇਆ ਅੰਤਿਮ ਸੰਸਕਾਰ

ਚੰਡੀਗੜ੍ਹ, 15 ਅਕਤੂਬਰ - ਹਰਿਆਣਾ-ਕੇਡਰ ਦੇ ਮਰਹੂਮ ਆਈ.ਪੀ.ਐਸ. ਅਧਿਕਾਰੀ ਵਾਈ. ਪੂਰਨ ਕੁਮਾਰ ਦਾ ਅੰਤਿਮ ਸੰਸਕਾਰ ਚੰਡੀਗੜ੍ਹ ਦੇ ਸੈਕਟਰ 25 ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। ਇਸ ਮੌਕੇ ਇਸ ਮੌਕੇ ਹਰਿਆਣਾ ਪੁਲਿਸ ਦੇ ਜਵਾਨਾਂ ਵਲੋਂ ਗਾਰਡ ਆਫ ਆਨਰ ਦਿੱਤਾ ਗਿਆ। ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੀਆਂ ਦੋਵਾਂ ਬੇਟੀਆਂ ਵਲੋਂ ਦਿੱਤੀ ਗਈ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਵਾਸੀਆਂ ਨੇ ਵਿੱਛੜੀ ਰੂਹ ਨੂੰ ਸ਼ਰਧਾਂਜਲੀ ਦਿੱਤੀ।