ਸੁਖਬੀਰ ਸਿੰਘ ਬਾਦਲ ਨੇ ਭਾਈ ਰਾਮ ਸਿੰਘ ਦੇ ਵਿਛੋੜੇ 'ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਅੰਮ੍ਰਿਤਸਰ , 15 ਅਕਤੂਬਰ (ਜਸਵੰਤ ਸਿੰਘ ਜੱਸ ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ਼ਾਮ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਜੋ ਪਿਛਲੇ ਦਿਨੀ ਸਦੀਵੀ ਵਿਛੋੜਾ ਦੇ ਗਏ ਸਨ, ਦੇ ਗ੍ਰਹਿ ਅੰਮ੍ਰਿਤਸਰ ਵਿਖੇ ਅਫਸੋਸ ਕਰਨ ਪੁੱਜੇ। ਇਸ ਮੌਕੇ ਉਨ੍ਹਾਂ ਭਾਈ ਰਾਮ ਸਿੰਘ ਦੀ ਪਤਨੀ ਬੀਬੀ ਹਰਦੀਪ ਕੌਰ ਅਤੇ ਬੇਟੇ ਸਰਤਾਜ ਸਿੰਘ ਸਮੇਤ ਹੋਰ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਭਾਈ ਸਾਹਿਬ ਦੀ ਮੌਤ ਨੂੰ ਸਿੱਖ ਪੰਥ ਲਈ ਵੱਡਾ ਘਾਟਾ ਕਰਾਰ ਦਿੱਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਤੇ ਕੁਲਦੀਪ ਸਿੰਘ ਪੰਡੋਰੀ ਆਦਿ ਵੀ ਹਾਜ਼ਰ ਸਨ।