ਡੀ.ਆਈ.ਜੀ. ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ


ਮੁਹਾਲੀ, 16 ਅਕਤੂਬਰ (ਕਪਲ ਵਧਵਾ)-ਪੰਜਾਬ ਪੁਲਿਸ ਦਾ ਵੱਡਾ ਪੁਲਿਸ ਅਧਿਕਾਰੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕੀਤਾ ਹੈ। CBI ਦੀ ਗ੍ਰਿਫ਼ਤ 'ਚ DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਹਨ। DIG ਰੋਪੜ ਰੇਂਜ ਭੁੱਲਰ 'ਤੇ ਰਿਸ਼ਵਤ ਲੈਣ ਦੇ ਇਲਜ਼ਾਮ ਲੱਗੇ ਹਨ। ਦੱਸਿਆ ਜਾ ਰਿਹਾ ਹੈ ਕਿ ਸੀ.ਬੀ.ਆਈ. ਨੇ ਟਰੈਪ ਲਗਾ ਕੇ ਉਨ੍ਹਾਂ ਨੂੰ ਫੜਿਆ ਹੈ।
ਇਸ ਵਾਰ ਫਿਰ ਦੱਸ ਦਈਏ ਕਿ ਡੀ.ਆਈ.ਜੀ. ਦਾ ਨਾਂਅ ਹਰਚਰਨ ਸਿੰਘ ਭੁੱਲਰ ਹੈ। ਸੀ.ਬੀ.ਆਈ. ਦੀ ਇਕ ਟੀਮ ਨੇ ਅੱਜ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦੇ ਦਫ਼ਤਰ ‘ਤੇ ਵੀ ਛਾਪਾ ਮਾਰਿਆ। ਰਿਪੋਰਟਾਂ ਅਨੁਸਾਰ ਸੀ.ਬੀ.ਆਈ. ਨੇ ਰੋਪੜ ਰੇਂਜ ਦੇ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੂੰ ਰਿਸ਼ਵਤਖੋਰੀ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਹੈ। ਹਾਲਾਂਕਿ ਅਧਿਕਾਰੀਆਂ ਨੇ ਇਸ ਮਾਮਲੇ ਵਿਚ ਲਈ ਗਈ ਰਿਸ਼ਵਤ ਦੀ ਸਹੀ ਰਕਮ ਦੀ ਪੁਸ਼ਟੀ ਨਹੀਂ ਕੀਤੀ ਹੈ। ਸੂਤਰਾਂ ਤੋਂ ਪਤਾ ਚੱਲਦਾ ਹੈ ਕਿ ਸੀ.ਬੀ.ਆਈ. ਨੇ ਇਕ ਜਾਲ ਵਿਛਾਉਣ ਤੋਂ ਬਾਅਦ ਡੀ.ਆਈ.ਜੀ. ਹਰਚਰਨ ਸਿੰਘ ਨੂੰ ਕਾਬੂ ਕੀਤਾ। ਸੂਤਰਾਂ ਦਾ ਕਹਿਣਾ ਹੈ ਕਿ ਸੀ.ਬੀ.ਆਈ. ਨੇ ਉਨ੍ਹਾਂ ਦੇ ਚੰਡੀਗੜ੍ਹ ਦਫ਼ਤਰ ਉਤੇ ਛਾਪਾ ਮਾਰਨ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ।
ਸੂਤਰਾਂ ਮੁਤਾਬਕ ਕਿਹਾ ਜਾ ਰਿਹਾ ਹੈ ਕਿ ਇਹ ਕਾਰਵਾਈ ਇਕ ਸਕ੍ਰੈਪ ਡੀਲਰ ਨਾਲ ਜੁੜੇ ਰਿਸ਼ਵਤਖੋਰੀ ਦੇ ਮਾਮਲੇ ਦੇ ਸੰਬੰਧ ਵਿਚ ਕੀਤੀ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਸੀ.ਬੀ.ਆਈ. ਜਲਦ ਹੀ ਇਕ ਪ੍ਰੈੱਸ ਨੋਟ ਜਾਰੀ ਕਰ ਸਕਦੀ ਹੈ ਅਤੇ ਡੀ.ਆਈ.ਜੀ. ਨੂੰ ਇਕ ਵਿਸ਼ੇਸ਼ ਅਦਾਲਤ ਵਿਚ ਪੇਸ਼ ਕੀਤਾ ਜਾ ਸਕਦਾ ਹੈ। ਸੀ.ਬੀ.ਆਈ. ਦੇ ਸੂਤਰਾਂ ਅਨੁਸਾਰ, ਡੀ.ਆਈ.ਜੀ. 5 ਲੱਖ ਦੀ ਮਹੀਨਾਵਾਰ ਰਿਸ਼ਵਤ ਲੈ ਰਿਹਾ ਸੀ। ਸੀ.ਬੀ.ਆਈ. ਨੂੰ ਇਕ ਸ਼ਿਕਾਇਤ ਮਿਲੀ ਸੀ, ਜਿਸ ਤੋਂ ਬਾਅਦ ਇਕ ਜਾਲ ਵਿਛਾਇਆ ਗਿਆ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।