ਆਂਧਰਾ ਪ੍ਰਦੇਸ਼ : ਪ੍ਰਧਾਨ ਮੰਤਰੀ ਵਲੋਂ 13,430 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ


ਕੁਰਨੂਲ (ਆਂਧਰਾ ਪ੍ਰਦੇਸ਼), 16 ਅਕਤੂਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਭਗ 13,430 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਤੇ ਨੀਂਹ-ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤਾ। ਜਨਤਾ ਨੂੰ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਖੁਸ਼ਕਿਸਮਤ ਹਾਂ ਕਿ ਮੈਂ ਦਾਦਾ ਸੋਮਨਾਥ ਦੀ ਧਰਤੀ ਗੁਜਰਾਤ ਵਿਚ ਪੈਦਾ ਹੋਇਆ। ਮੈਨੂੰ ਬਾਬਾ ਵਿਸ਼ਵਨਾਥ ਦੀ ਧਰਤੀ ਕਾਸ਼ੀ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਅਤੇ ਅੱਜ ਮੈਨੂੰ ਸ਼੍ਰੀਸ਼ੈਲਮ ਦਾ ਆਸ਼ੀਰਵਾਦ ਮਿਲ ਰਿਹਾ ਹੈ।