JALANDHAR WEATHER

ਹੈਰੋਇਨ ਸਮੇਤ ਨੌਜਵਾਨ ਗ੍ਰਿਫਤਾਰ

ਸੰਗਤ ਮੰਡੀ, 16 ਅਕਤੂਬਰ (ਦੀਪਕ ਸ਼ਰਮਾ)-ਜ਼ਿਲ੍ਹਾ ਬਠਿੰਡਾ ਦੇ ਥਾਣਾ ਸੰਗਤ ਅਧੀਨ ਹਰਿਆਣਾ ਦੀ ਹੱਦ ਉਤੇ ਪੈਂਦੀ ਪੁਲਿਸ ਚੌਕੀ ਪਥਰਾਲਾ ਦੀ ਪੁਲਿਸ ਪਾਰਟੀ ਨੇ ਇਕ ਮੋਟਰਸਾਈਕਲ ਸਵਾਰ 25 ਸਾਲਾਂ ਨੌਜਵਾਨ ਪਾਸੋਂ 260 ਗ੍ਰਾਮ ਚਿੱਟਾ ਬਰਾਮਦ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ। ਜਾਣਕਾਰੀ ਦਿੰਦਿਆਂ ਬਠਿੰਡਾ ਦਿਹਾਤੀ ਦੇ ਡੀ.ਐਸ.ਪੀ. ਹਰਵਿੰਦਰ ਸਿੰਘ ਸਰਾਂ ਨੇ ਕਿਹਾ ਕਿ ਪੁਲਿਸ ਚੌਕੀ ਪੱਥਰਾਲਾ ਦੇ ਇੰਚਾਰਜ ਨਵਯੁਗਦੀਪ ਸਿੰਘ ਵਲੋਂ ਪੈਟਰੋਲਿੰਗ ਕੀਤੀ ਜਾ ਰਹੀ ਸੀ ਤਾਂ ਇਕ ਨੌਜਵਾਨ ਆ ਰਿਹਾ ਸੀ ਜੋ ਕਿ ਪੁਲਿਸ ਨੂੰ ਦੇਖ ਕੇ ਘਬਰਾ ਗਿਆ। ਪੁਲਿਸ ਨੇ ਸ਼ੱਕ ਪੈਣ ਉਤੇ ਜਦੋਂ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ 260 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਨੌਜਵਾਨ ਦੀ ਪਛਾਣ ਅੰਮ੍ਰਿਤਪਾਲ ਸਿੰਘ ਪੁੱਤਰ ਨਾਹਰ ਸਿੰਘ ਅਮਰਪੁਰਾ ਬਸਤੀ ਬਠਿੰਡਾ ਦੇ ਤੌਰ ਉਤੇ ਹੋਈ ਹੈ, ਜਿਸ ਖਿਲਾਫ ਥਾਣਾ ਸੰਗਤ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਡੀ.ਐਸ.ਪੀ. ਨੇ ਦੱਸਿਆ ਕਿ ਮੁਢਲੀ ਪੁੱਛ-ਪੜਤਾਲ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਨੌਜਵਾਨ ਚਿੱਟਾ ਹਰਿਆਣਾ ਦੇ ਔਡਾ ਤੋਂ ਲੈ ਕੇ ਆਇਆ ਸੀ, ਜਿਸ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਇਸ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ ਤਾਂ ਜੋ ਕਿ ਹੋਰ ਵੀ ਡੂੰਘਾਈ ਨਾਲ ਪੁੱਛ-ਪੜਤਾਲ ਕੀਤੀ ਜਾ ਸਕੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ