JALANDHAR WEATHER

ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਤੇ ਸਾਬਕਾ ਕੈਬਨਿਟ ਮੰਤਰੀ ਮੈਡਮ ਰਜ਼ੀਆ ਸੁਲਤਾਨਾ ਦੇ ਸਪੁੱਤਰ ਦਾ ਹੋਇਆ ਦਿਹਾਂਤ

ਮਲੇਰਕੋਟਲਾ, 17 ਅਕਤੂਬਰ (ਮੁਹੰਮਦ ਹਨੀਫ਼ ਥਿੰਦ)- ਪੰਜਾਬ ਦੇ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫਾ ਅਤੇ ਸਾਬਕਾ ਕੈਬਨਿਟ ਮੰਤਰੀ ਮੈਡਮ ਰਜ਼ੀਆ ਸੁਲਤਾਨਾ ਦੇ ਸਪੁੱਤਰ ਆਕਿਲ ਅਖ਼ਤਰ ਉਮਰ ਕਰੀਬ (33) ਸਾਲ ਦਾ ਅੱਜ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਈਸ਼ ਵਿਖੇ ਅਚਾਨਕ ਦਿਹਾਂਤ ਹੋ ਗਿਆ ਹੈ, ਜਿਨ੍ਹਾਂ ਦੀ ਮ੍ਰਿਤਕ ਦੇਹ ਨੂੰ ਉੱਤਰ ਪ੍ਰਦੇਸ਼ ਲਿਜਾਇਆ ਜਾਵੇਗਾ। ਮਲੇਰਕੋਟਲਾ ਹਾਊਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਆਕਿਲ ਅਖ਼ਤਰ ਦੀ ਨਮਾਜ਼-ਏ-ਜਨਾਜ਼ਾ ਅੱਜ ਬਾਅਦ ਨਮਾਜ਼ ਅਸਰ ਉਨ੍ਹਾਂ ਦੇ ਜੱਦੀ ਪਿੰਡ ਹਰਡਾ ਖੇੜੀ (ਸਹਾਰਨਪੁਰ, ਉੱਤਰ ਪ੍ਰਦੇਸ਼) ਵਿਖੇ ਅਦਾ ਕਰਕੇ ਸਪੁਰਦ-ਏ-ਖ਼ਾਕ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਮ੍ਰਿਤਕ ਆਕਿਲ ਅਖ਼ਤਰ ਆਪਣੇ ਪਿਛੇ ਪਤਨੀ ਜ਼ੈਨਬ ਅਖ਼ਤਰ ਤੋਂ ਇਲਾਵਾ ਇਕ ਬੇਟਾ ਅਤੇ ਬੇਟੀ ਛੱਡ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ