ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਬਰਿੰਦਰ ਕੁਮਾਰ ਗੋਇਲ ਨੇ ਕੀਤੀ ਤਾਮਿਲਨਾਡੂ ਦੇ ਮੁੱਖ ਮੰਤਰੀ ਨਾਲ ਮੁਲਾਕਾਤ


ਚੇਨਈ, 17 ਅਕਤੂਬਰ- ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਬਰਿੰਦਰ ਕੁਮਾਰ ਗੋਇਲ ਨੇ ਅੱਜ ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ. ਸਟਾਲਿਨ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ।