ਵਰਿੰਦਰ ਘੁੰਮਣ ਦੀ ਮੌਤ ਮਾਮਲੇ 'ਚ ਪਰਿਵਾਰਕ ਮੈਂਬਰਾਂ ਇਨਸਾਫ ਲਈ ਕੱਢਿਆ ਕੈਂਡਲ ਮਾਰਚ

ਜਲੰਧਰ, 17 ਅਕਤੂਬਰ-ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦੀ ਹਸਪਤਾਲ ਵਿਚ ਮੌਤ ਤੋਂ ਬਾਅਦ ਘੁੰਮਣ ਦੇ ਪਰਿਵਾਰਕ ਮੈਂਬਰਾਂ ਅਤੇ ਸਮਰਥਕਾਂ ਨੇ ਅੱਜ ਮੋਮਬੱਤੀ ਮਾਰਚ ਕੱਢਿਆ। ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਇਲਾਜ ਦੌਰਾਨ ਘੁੰਮਣ ਦੀ ਮੌਤ ਕੋਈ ਹਾਦਸਾ ਨਹੀਂ ਸਗੋਂ ਕਤਲ ਸੀ। ਭਾਜਪਾ ਆਗੂ ਅਤੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਸਰਕਾਰ ਨੂੰ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਅਪੀਲ ਕੀਤੀ ਤੇ ਕਿਹਾ ਕਿ ਜੇਕਰ ਕਾਨੂੰਨੀ ਕਾਰਵਾਈ ਘੁੰਮਣ ਨੂੰ ਇਨਸਾਫ਼ ਦਿਵਾਉਣ ਵਿਚ ਅਸਫਲ ਰਹਿੰਦੀ ਹੈ ਤਾਂ ਉਹ ਇਸ ਮਾਮਲੇ ਨੂੰ ਅਦਾਲਤ ਵਿਚ ਲੈ ਕੇ ਜਾਣਗੇ।