JALANDHAR WEATHER

ਪੰਜਾਬ ਰੋਡਵੇਜ਼ ਪਨਬੱਸ, ਪੀ.ਆਰ.ਟੀ.ਸੀ. ਕੰਟਰੈਕਟ ਵਰਕਰ ਯੂਨੀਅਨ ਪੰਜਾਬ ਦੇ ਪ੍ਰਧਾਨ ਵਲੋਂ ਪ੍ਰੈਸ ਨਾਲ ਗੱਲਬਾਤ

ਚੰਡੀਗੜ੍ਹ, 18 ਅਕਤੂਬਰ- ਪੰਜਾਬ ਰੋਡਵੇਜ਼ ਪਨਬੱਸ, ਪੀ.ਆਰ.ਟੀ.ਸੀ. ਕੰਟਰੈਕਟ ਵਰਕਰ ਯੂਨੀਅਨ ਪੰਜਾਬ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਅੱਜ ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਇਸ ਗੱਲ ਦਾ ਐਲਾਨ ਕੀਤਾ ਹੈ ਕਿ ਜੇਕਰ ਪੰਜਾਬ ਸਰਕਾਰ ਨੇ 23 ਅਕਤੂਬਰ ਨੂੰ ਕਿਲੋਮੀਟਰ ਸਕੀਮ ਤਹਿਤ ਟੈਂਡਰ ਖੋਲਿਆ ਤਾਂ ਇਸ ਦਾ ਪੂਰਾ ਵਿਰੋਧ ਕੀਤਾ ਜਾਵੇਗਾ।

ਉਨ੍ਹਾਂ ਇਹ ਵੀ ਐਲਾਨ ਕੀਤਾ ਕਿ 23 ਅਕਤੂਬਰ ਨੂੰ ਹੀ 12 ਵਜੇ ਤੋਂ ਬਾਅਦ ਪੂਰੇ ਪੰਜਾਬ ਵਿਚ ਬੱਸਾਂ ਦਾ ਪੂਰਨ ਤੌਰ ’ਤੇ ਚੱਕਾ ਜਾਮ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਯੂਨੀਅਨ ਦੀ ਸਮੁੱਚੀ ਲੀਡਰਸ਼ਿਪ ਵੀ ਪ੍ਰੈਸ ਕਲੱਬ ਵਿਖੇ ਮੌਜੂਦ ਰਹੀ। ਆਗੂਆਂ ਨੇ ਸਰਕਾਰ ’ਤੇ ਇਹ ਵੀ ਦੋਸ਼ ਲਾਇਆ ਕਿ ਉਨ੍ਹਾਂ ਦੀਆਂ ਚਾਰ ਸਾਲਾਂ ਦੇ ਸਮੇਂ ਦੌਰਾਨ ਸਰਕਾਰ ਨਾਲ 55 ਮੀਟਿੰਗਾਂ ਹੋਈਆਂ, ਜਿਸ ਦਾ ਕੋਈ ਵੀ ਸਿੱਟਾ ਨਹੀਂ ਨਿਕਲਿਆ।

ਰੇਸ਼ਮ ਸਿੰਘ ਗਿੱਲ ਨੇ ਇਹ ਵੀ ਦੱਸਿਆ ਕਿ ਮੁੱਖ ਮੰਤਰੀ, ਟਰਾਂਸਪੋਰਟ ਮੰਤਰੀ ਅਤੇ ਟਰਾਂਸਪੋਰਟ ਵਿਭਾਗ ਦੇ ਸਾਰੇ ਉੱਚ ਅਧਿਕਾਰੀਆਂ ਨਾਲ ਬਰਾਬਰ ਮੀਟਿੰਗਾਂ ਦਾ ਸਿਲਸਿਲਾ ਨਿਰੰਤਰ ਚਾਰ ਸਾਲਾਂ ਤੋਂ ਜਾਰੀ ਹੈ, ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਦੀ ਅਣ-ਦੇਖੀ ਕਰਦੀ ਆ ਰਹੀ ਹੈ ਅਤੇ ਹਰ ਵਾਰੀ ਯੂਨੀਅਨ ਨੂੰ ਬੱਸਾਂ ਦਾ ਚੱਕਾ ਜਾਮ ਕਰਨ ਉਪਰੰਤ ਹੀ ਤਨਖਾਹਾਂ ਮਿਲਦੀਆਂ ਹਨ ਉਹ ਵੀ ਕਿਤੇ ਹਰ ਮਹੀਨੇ ਦੀ 15 ਤਰੀਕ ਤੋਂ ਲੰਘਣ ਤੋਂ ਬਾਅਦ। ਅਜਿਹਾ ਦੋਸ਼ ਆਗੂਆਂ ਵਲੋਂ ਲਾਇਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ