ਤਿਉਹਾਰਾਂ ਦੇ ਮੱਦੇਨਜ਼ਰ ਪੁਲਿਸ ਨੇ ਕੱਢਿਆ ਫਲੈਗ ਮਾਰਚ

ਮਲੇਰਕੋਟਲਾ, 18 ਅਕਤੂਬਰ (ਮੁਹੰਮਦ ਹਨੀਫ਼ ਥਿੰਦ)-ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੇ ਤਿਉਹਾਰਾਂ ਨੂੰ ਮੱਦੇਨਜ਼ਰ ਰੱਖਦਿਆਂ ਜ਼ਿਲ੍ਹੇ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਮਜ਼ਬੂਤ ਬਣਾਈ ਰੱਖਣ ਲਈ ਸੀਨੀਅਰ ਕਪਤਾਨ ਪੁਲਿਸ, ਮਲੇਰਕੋਟਲਾ ਓਲੰਪੀਅਨ ਜਨਾਬ ਗਗਨ ਅਜੀਤ ਸਿੰਘ ਦੀ ਅਗਵਾਈ ਵਿਚ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਫਲੈਗ ਮਾਰਚ ਕੀਤਾ ਗਿਆ।