ਦਿੱਲੀ ਦੇ ਸੀ.ਐਮ. 'ਤੇ ਹਮਲੇ ਦੇ ਮਾਮਲੇ 'ਚ ਚਾਰਜਸ਼ੀਟ ਦਾਇਰ
ਨਵੀਂ ਦਿੱਲੀ, 18 ਅਕਤੂਬਰ-ਦਿੱਲੀ ਪੁਲਿਸ ਨੇ ਮੁੱਖ ਮੰਤਰੀ ਰੇਖਾ ਗੁਪਤਾ 'ਤੇ ਹਮਲੇ ਦੇ ਮਾਮਲੇ ਵਿਚ ਚਾਰਜਸ਼ੀਟ ਦਾਇਰ ਕੀਤੀ ਹੈ। ਚਾਰਜਸ਼ੀਟ ਰਾਜੇਸ਼ ਖੀਮਜੀ, ਸ਼ੇਖ ਤਹਿਸੀਨ ਰਜ਼ਾ ਵਿਰੁੱਧ ਦਾਇਰ ਕੀਤੀ ਗਈ ਹੈ। ਉਨ੍ਹਾਂ ਨੂੰ ਦਿੱਲੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ। ਇਹ ਚਾਰਜਸ਼ੀਟ ਤੀਸ ਹਜ਼ਾਰੀ ਕੋਰਟ ਵਿਚ ਦਾਇਰ ਕੀਤੀ ਗਈ ਹੈ। ਅਦਾਲਤ ਨੇ ਚਾਰਜਸ਼ੀਟ ਨੂੰ ਵਿਚਾਰ ਲਈ ਰੱਖਿਆ ਹੈ। ਅਗਸਤ ਵਿਚ ਮੁੱਖ ਮੰਤਰੀ ਰੇਖਾ ਗੁਪਤਾ 'ਤੇ ਉਨ੍ਹਾਂ ਦੇ ਸਰਕਾਰੀ ਨਿਵਾਸ 'ਤੇ ਜਨ ਸੰਵਈ ਦੌਰਾਨ ਹੋਏ ਹਮਲੇ ਤੋਂ ਬਾਅਦ ਸਿਵਲ ਲਾਈਨਜ਼ ਪੁਲਿਸ ਸਟੇਸ਼ਨ ਵਿਚ ਇਕ ਐਫ.ਆਈ.ਆਰ. ਦਰਜ ਕੀਤੀ ਸੀ।