ਦੂਸ਼ਿਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ ਗ੍ਰੀਨ ਦੀਵਾਲੀ ਮਨਾਉਣੀ ਜ਼ਰੂਰੀ - ਡਾ. ਓਕਾਰ ਸਿੰਘ/ਚੇਅਰਪਰਸਨ ਦਲਜੀਤ ਕੌਰ

ਕਟਾਰੀਆਂ (ਨਵਾਂਸ਼ਹਿਰ), 19 ਅਕਤੂਬਰ (ਪ੍ਰੇਮੀ ਸੰਧਵਾਂ) - ਮਹਿੰਦਰਾ ਹਸਪਤਾਲ ਮੁਕੰਦਪੁਰ ਰੋਡ ਬੰਗਾ ਦੇ ਐਮ.ਡੀ. ਡਾ. ਉਂਕਾਰ ਸਿੰਘ ਤੇ ਚੇਅਰਪਰਸਨ ਮੈਡਮ ਦਲਜੀਤ ਕੌਰ ਨੇ ਕਿਹਾ ਕਿ ਵੱਧ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਸਾਨੂੰ ਪਟਾਕੇ ਚਲਾਉਣ ਦੀ ਬਜਾਏ ਘਰਾਂ 'ਚ ਦੀਪਮਾਲਾ ਕਰਕੇ ਗ੍ਰੀਨ ਦੀਵਾਲੀ ਮਨਾਉਣ ਨੂੰ ਪਹਿਲ ਦੇਣੀ ਚਾਹੀਦੀ ਹੈ, ਤਾਂ ਜੋ ਗੰਧਲੇ ਹੋ ਰਹੇ ਵਾਤਾਵਰਣ ਕਾਰਨ ਫੈਲਣ ਵਾਲੀਆ ਬਿਮਾਰੀਆਂ ਤੋਂ ਲੋਕਾਂ ਦਾ ਬਚਾਅ ਹੋ ਸਕੇ।