JALANDHAR WEATHER

ਬੰਦੀ ਸਿੰਘਾਂ ਦੀ ਰਿਹਾਈ ਲਈ ਲਾਮਬੰਦ ਹੋਣ ਦੀ ਲੋੜ - ਜਥੇਦਾਰ ਕੁਲਦੀਪ ਸਿੰਘ ਗੜਗੱਜ

ਕਰਨਾਲ,19 ਅਕਤੂਬਰ (ਗੁਰਮੀਤ ਸਿੰਘ ਸੱਗੂ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਾਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਲਾਮਬੰਦ ਹੋਣਾ ਚਾਹੀਦਾ ਹੈ। ਜੱਥੇ. ਗੜਗੱਜ ਅੱਜ ਅੰਬਾਲਾ ਜ਼ਿਲ੍ਹੇ ਦੇ ਪਿੰਡ ਪਠਾਣਮਾਜਰਾ ਮਟੇੜੀ ਸ਼ੇਖਾਂ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸਥਾਨਕ ਸਿੱਖ ਸੰਗਤ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਿੱਖ ਮਿਸ਼ਨ ਹਰਿਆਣਾ ਦੇ ਇੰਚਾਰਜ ਸੁਖਵਿੰਦਰ ਸਿੰਘ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ ਦੌਰਾਨ ਸੰਬੋਧਨ ਕਰ ਰਹੇ ਸਨ ।

ਉਨ੍ਹਾਂ ਕਿਹਾ ਕਿ ਸਾਨੂੰ ਨੌਵੇਂ ਸਤਿਗੁਰੂ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੀ ਸ਼ਹੀਦੀ ਤੋਂ ਪ੍ਰੇਰਨਾ ਲੈਂਦਿਆਂ ਮਨੁੱਖਤਾ ਦੇ ਭਲੇ ਲਈ ਇੱਕਮੁੱਠ ਹੋ ਕੇ ਕਾਰਜਸ਼ੀਲ ਹੋਣਾ ਚਾਹੀਦਾ ਹੈ। ਸੁਖਵਿੰਦਰ ਸਿੰਘ ਇੰਚਾਰਜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਪ੍ਰਧਾਨ ਸਾਹਿਬ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਿੱਖ ਮਿਸ਼ਨ ਹਰਿਆਣਾ ਕੁਰੂਕਸ਼ੇਤਰ ਪ੍ਰਬੰਧ ਅਧੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਗੁਰਦੁਆਰਾ ਸਿੰਘ ਸਭਾ ਪਿੰਡ ਪਠਾਣਮਾਜਰਾ,ਮਟੇਂੜੀ ਸ਼ੇਖਾਂ ਜ਼ਿਲ੍ਹਾ ਅੰਬਾਲਾ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਗਿਆਨੀ ਕੁਲਦੀਪ ਸਿੰਘ ਗੜਗੱਜ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਜੀ ਵਲੋਂ ਉਚੇਚੇ ਤੌਰ 'ਤੇ ਹਾਜ਼ਰੀ ਭਰੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ