JALANDHAR WEATHER

ਜੰਗਬੰਦੀ ਦੀ ਉਲੰਘਣਾ ਤੋਂ ਬਾਅਦ ਨੇਤਨਯਾਹੂ ਨੇ ਹਮਾਸ ਵਿਰੁੱਧ ਸਖ਼ਤ ਕਾਰਵਾਈ ਦਾ ਦਿੱਤਾ ਹੁਕਮ

ਤਲ ਅਵੀਵ [ਇਜ਼ਰਾਈਲ], 19 ਅਕਤੂਬਰ (ਏਐਨਆਈ): ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਹਮਾਸ ਵੱਲੋਂ ਜੰਗਬੰਦੀ ਦੀ ਉਲੰਘਣਾ ਕਰਨ ਦੀਆਂ ਰਿਪੋਰਟਾਂ ਤੋਂ ਬਾਅਦ ਰੱਖਿਆ ਮੰਤਰੀ ਅਤੇ ਸੀਨੀਅਰ ਸੁਰੱਖਿਆ ਅਧਿਕਾਰੀਆਂ ਨਾਲ ਇਕ ਮੀਟਿੰਗ ਬੁਲਾਈ। ਐਕਸ 'ਤੇ ਇਕ ਪੋਸਟ ਵਿਚ ਨੇਤਨਯਾਹੂ ਨੇ ਕਿਹਾ ਕਿ ਹਮਾਸ ਵਲੋਂ ਜੰਗਬੰਦੀ ਦੀ ਉਲੰਘਣਾ ਤੋਂ ਬਾਅਦ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਰੱਖਿਆ ਮੰਤਰੀ ਅਤੇ ਸੁਰੱਖਿਆ ਸਥਾਪਨਾ ਦੇ ਮੁਖੀਆਂ ਨਾਲ ਸਲਾਹ-ਮਸ਼ਵਰਾ ਕੀਤਾ ਅਤੇ ਨਿਰਦੇਸ਼ ਦਿੱਤਾ ਕਿ ਗਾਜ਼ਾ ਪੱਟੀ ਵਿਚ ਅੱਤਵਾਦੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।

ਅਕਤੂਬਰ 2023 ਤੋਂ ਇਸ ਵਿਸ਼ਾਲ ਸੰਘਰਸ਼ ਦਾ ਬਹੁਤ ਵਿਨਾਸ਼ਕਾਰੀ ਨਤੀਜਾ ਨਿਕਲਿਆ ਹੈ। ਗਾਜ਼ਾ ਵਿਚ ਇਜ਼ਰਾਈਲ ਦੇ ਫੌਜੀ ਆਪ੍ਰੇਸ਼ਨਾਂ ਵਿਚ ਘੱਟੋ-ਘੱਟ 68,116 ਲੋਕ ਮਾਰੇ ਗਏ ਹਨ ਅਤੇ 170,200 ਜ਼ਖ਼ਮੀ ਹੋਏ ਹਨ, ਜਦੋਂ ਕਿ ਇਜ਼ਰਾਈਲ ਵਿਚ 7 ਅਕਤੂਬਰ ਦੇ ਹਮਲਿਆਂ ਦੌਰਾਨ 1,139 ਲੋਕ ਮਾਰੇ ਗਏ ਸਨ ਅਤੇ ਲਗਭਗ 200 ਨੂੰ ਬੰਦੀ ਬਣਾ ਲਿਆ ਗਿਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ