ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜਾਗ੍ਰਤੀ ਯਾਤਰਾ ਦਾ ਭਰਵਾਂ ਸਵਾਗਤ

ਰਾਜਪੁਰਾ, 21 ਅਕਤੂਬਰ (ਰਣਜੀਤ ਸਿੰਘ)-ਤਖਤ ਸ੍ਰੀ ਪਟਨਾ ਸਾਹਿਬ ਤੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਆਰੰਭ ਹੋਈ ਮਹਾਨ ਯਾਤਰਾ ਦਾ ਪੰਜਾਬ ਦੇ ਪ੍ਰਵੇਸ਼ ਦੁਆਰ ਰਾਜਪੁਰਾ ਦੇ ਗਗਨ ਚੌਕ ਵਿਖੇ ਵੱਖ-ਵੱਖ ਧਾਰਮਿਕ ਜਥੇਬੰਦੀਆਂ, ਸਮਾਜ ਸੇਵੀ ਜਥੇਬੰਦੀਆਂ ਦੇ ਆਗੂਆਂ ਅਤੇ ਸ਼ਹਿਰ ਦੇ ਪਤਵੰਤੇ ਸੱਜਣਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਨਗਰ ਕੀਰਤਨ ਉਤੇ ਸੰਗਤਾਂ ਨੇ ਫੁੱਲਾਂ ਦੀ ਵਰਖਾ ਕੀਤੀ ਅਤੇ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਆਸਮਾਨ ਗੂੰਜ ਉਠਿਆ। ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਰਾਜਪੁਰਾ ਵਿਖੇ ਪਹੁੰਚਿਆ ਜਿਥੇ ਸੰਗਤਾਂ ਵਲੋਂ ਸਵਾਗਤ ਕੀਤਾ ਗਿਆ। ਇਹ ਯਾਤਰਾ ਬਨੂੜ ਨੂੰ ਹੁੰਦੀ ਹੋਈ ਮੁਹਾਲੀ ਵਿਖੇ ਪਹੁੰਚੇਗੀ ਜਿਥੇ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਰਾਤ ਨੂੰ ਵਿਸ਼ਰਾਮ ਕੀਤਾ ਜਾਵੇਗਾ।