ਬੰਦੀ ਛੋੜ ਦਿਵਸ ਮੌਕੇ ਦਰਬਾਰ ਸਾਹਿਬ ਦੇ ਮਨਮੋਹਕ ਦ੍ਰਿਸ਼

ਅੰਮ੍ਰਿਤਸਰ, 21 ਅਕਤੂਬਰ-ਬੰਦੀ ਛੋੜ ਦਿਵਸ ਮੌਕੇ ਦਰਬਾਰ ਸਾਹਿਬ ਵਿਚ ਵੱਡੀ ਗਿਣਤੀ ਵਿਚ ਸ਼ਰਧਾਲੂ ਨਤਮਸਤਕ ਹੋਣ ਲਈ ਪੁੱਜੇ ਹਨ ਤੇ ਦੀਪਮਾਲਾ ਕਰ ਰਹੇ ਹਨ। ਅੰਮ੍ਰਿਤਸਰ ਵਿਖੇ ਹਰਿਮੰਦਰ ਸਾਹਿਬ ਰੌਸ਼ਨੀਆਂ ਨਾਲ ਸਜਾਇਆ ਗਿਆ ਹੈ। ਸ਼ਰਧਾਲੂ ਮੋਮਬੱਤੀਆਂ ਅਤੇ ਦੀਵੇ ਬਾਲ ਰਹੇ ਹਨ। ਚਾਰੋੋਂ ਪਾਸੇ ਰੌਸ਼ਨੀ ਹੀ ਰੌਸ਼ਨੀ ਹੈ।