ਧਰਮਾਂਬਾਦ ਵਿਖੇ ਬਲਾਸਟ ਦੌਰਾਨ ਗੰਭੀਰ ਜ਼ਖਮੀ ਹੋਏ ਨੌਜਵਾਨ ਦੀ ਮੌਤ

ਡੇਰਾ ਬਾਬਾ ਨਾਨਕ, 22 ਅਕਤੂਬਰ (ਹੀਰਾ ਸਿੰਘ ਮਾਂਗਟ)-ਬੀਤੀ ਦੇਰ ਰਾਤ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਧਰਮਾਂਬਾਦ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ਗੰਧਕ ਤੇ ਪਟਾਸ਼ ਨੂੰ ਕੁੱਟਦਿਆਂ ਹੋਏ ਬਲਾਸਟ ਦੌਰਾਨ 7 ਵਿਅਕਤੀ ਗੰਭੀਰ ਜ਼ਖਮੀ ਹੋ ਗਏ ਸਨ ਜਿਨ੍ਹਾਂ ਵਿਚ ਦੋ ਸਕੇ ਭਰਾ ਲਵਪ੍ਰੀਤ ਸਿੰਘ ਪੁੱਤਰ ਸਤਨਾਮ ਸਿੰਘ ਤੇ ਮਨਪ੍ਰੀਤ ਸਿੰਘ ਪੁੱਤਰ ਸਤਨਾਮ ਸਿੰਘ ਵੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਜਿਨ੍ਹਾਂ ਵਿਚੋਂ ਥੋੜ੍ਹੀ ਦੂਰ ਪਹਿਲਾਂ ਮਨਪ੍ਰੀਤ ਸਿੰਘ 19 ਸਾਲ ਪੁੱਤਰ ਸਤਨਾਮ ਸਿੰਘ ਵਾਸੀ ਪਿੰਡ ਧਰਮਾਂਬਾਦ ਦੀ ਜ਼ਖਮਾਂ ਦੀ ਪੀੜ ਨਾ ਸਹਾਰਦਿਆਂ ਮੌਤ ਹੋ ਗਈ ਜਦਕਿ ਬਾਕੀ ਗੰਭੀਰ ਹਾਲਤ ਵਿਚ ਅਜੇ ਜ਼ੇਰੇ ਇਲਾਜ ਹਨ।