JALANDHAR WEATHER

ਭਾਜਪਾ ਦੇ ਮਾੜੇ ਪ੍ਰਬੰਧਨ ਕਾਰਨ ਦਿੱਲੀ ਦੇ ਵਸਨੀਕ ਝੱਲ ਰਹੇ ਹਨ ਦੁੱਖ- ਹਰਦੀਪ ਸਿੰਘ ਮੁੰਡੀਆਂ

ਚੰਡੀਗੜ੍ਹ, 11 ਅਕਤੂਬਰ- ਦਿੱਲੀ ਦੇ ਵਾਤਾਵਰਣ ਮੰਤਰੀ ਮਨਜਿੰਦਰ ਸਿੰਘ ਸਿਰਸਾ ਦੇ ਬਿਆਨ 'ਤੇ ਪੰਜਾਬ ਦੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਭਾਜਪਾ ਅਤੇ ਇਸ ਦੇ ਆਗੂ ਦਿੱਲੀ ਦੇ ਵੱਖ-ਵੱਖ ਮੁੱਦਿਆਂ ਲਈ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਸਰਕਾਰ ਨੂੰ ਦੋਸ਼ੀ ਠਹਿਰਾ ਰਹੇ ਹਨ, ਜਿਸ ਵਿਚ ਪ੍ਰਦੂਸ਼ਣ ਅਤੇ ਨਾਕਾਫ਼ੀ ਬੁਨਿਆਦੀ ਢਾਂਚਾ ਸ਼ਾਮਿਲ ਹੈ।ਉਨ੍ਹਾਂ ਕਿਹਾ ਕਿ ਭਾਜਪਾ ਦੇ ਮਾੜੇ ਪ੍ਰਬੰਧਨ ਕਾਰਨ ਦਿੱਲੀ ਦੇ ਵਸਨੀਕਾਂ ਨੂੰ ਦੁੱਖ ਝੱਲਣਾ ਪੈ ਰਿਹਾ ਹੈ। ਭਾਜਪਾ ਪੰਜਾਬ ਸਰਕਾਰ ਨੂੰ ਬਲੀ ਦੇ ਬੱਕਰੇ ਵਜੋਂ ਵਰਤ ਰਹੀ ਹੈ। ਦਿੱਲੀ ਦੇ ਲੋਕ ਨੇੜਲੇ ਭਵਿੱਖ ਵਿਚ ਉਨ੍ਹਾਂ ਨੂੰ ਜਵਾਬ ਦੇਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ