ਬੰਦੀ ਸਿੰਘਾਂ ਦੀ ਰਿਹਾਈ ਲਈ ਸਾਨੂੰ ਸਾਰਿਆਂ ਨੂੰ ਇਕ ਪਲੇਟਫਾਰਮ 'ਤੇ ਇਕੱਠਿਆਂ ਹੋਣ ਦੀ ਲੋੜ - ਜਥੇ: ਗੜਗੱਜ

ਅਟਾਰੀ ਸਰਹੱਦ, 22 ਅਕਤੂਬਰ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਸਜ਼ਾਵਾਂ ਪੂਰੀਆਂ ਕਰਕੇ ਫਿਰ ਵੀ ਜੇਲ੍ਹਾਂ ਵਿਚ ਬੰਦ ਆਪਣੇ ਬੰਦੀ ਕੈਦੀਆਂ ਦੀ ਰਿਹਾਈ ਲਈ ਸਾਨੂੰ ਸਾਰਿਆਂ ਨੂੰ ਪਾਰਟੀ ਬਾਲ ਜੀਆਂ ਤੋਂ ਉੱਪਰ ਉੱਠ ਕੇ ਇਕ ਪਲੇਟਫਾਰਮ ਉਤੇ ਇਕੱਠਿਆਂ ਹੋਣਾ ਪਵੇਗਾ। ਇਹ ਸ਼ਬਦ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਹੇI ਜਥੇਦਾਰ ਗੜਗੱਜ ਨੇ ਕਿਹਾ ਕਿ ਸਮੇਂ-ਸਮੇਂ ਦੀਆਂ ਸਰਕਾਰਾਂ ਵਲੋਂ ਆਪੋ-ਆਪਣੇ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਕਿਸੇ ਨੇ ਵੀ ਸਿੱਖ ਕੌਮ ਦੇ ਕੌਮੀ ਯੋਧੇ ਜੋ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਸਜ਼ਾਵਾਂ ਪੂਰੀਆਂ ਕਰਦੇ ਹੋਏ ਜੇਲ੍ਹਾਂ ਅੰਦਰ ਬੰਦ ਹਨ, ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਠੋਸ ਕਦਮ ਨਹੀਂ ਚੁੱਕੇ, ਜਿਸ ਕਰਕੇ ਅੱਜ ਤੱਕ ਸਾਡੇ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਹੋ ਸਕੀ।