ਨਿਹੰਗ ਸਿੰਘ ਜਥੇਬੰਦੀਆਂ ਵਲੋਂ ਬੰਦੀ ਛੋੜ ਦਿਵਸ ਨੂੰ ਸਮਰਪਿਤ ਗੁਰੂ ਨਗਰੀ 'ਚ ਮਹੱਲਾ ਸਜਾਇਆ


.jpeg)
.jpeg)

ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿਚ ਸਮੂਹ ਨਿਹੰਗ ਸਿੰਘ ਦਲ ਪੰਥ ਵਲੋਂ ਅੱਜ ਬੰਦੀ ਛੋੜ ਦਿਵਸ ਨੂੰ ਸਮਰਪਿਤ ਗੁਰੂ ਨਗਰੀ ਵਿਚ ਮਹੱਲਾ ਸਜਾਇਆ ਗਿਆ। ਨਿਹੰਗ ਸਿੰਘਾਂ ਦਾ ਇਹ ਮਹੱਲਾ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਤੋਂ ਆਰੰਭ ਹੋਇਆ ਅਤੇ ਰੇਲਵੇ ਕਾਲੋਨੀ ਬੀ ਬਲਾਕ ਵਿਖੇ ਪੁੱਜ ਕੇ ਖੁੱਲ੍ਹੇ ਮੈਦਾਨ ਵਿਚ ਨਿਹੰਗ ਸਿੰਘਾਂ ਨੇ ਘੋੜ ਸਵਾਰੀ ਤੇ ਨੇਜ਼ਾਬਾਜ਼ੀ ਦੇ ਜੌਹਰ ਦਿਖਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਪ੍ਰਸਿੱਧ ਢਾਡੀ ਭਾਈ ਤਰਸੇਮ ਸਿੰਘ ਮੋਰਾਂਵਾਲੀ ਸਮੇਤ ਹੋਰ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂ ਵੀ ਹਾਜ਼ਰ ਸਨ।