JALANDHAR WEATHER

ਦਿੱਲੀ ਵਿਚ ਹਵਾ ਦੀ ਗੁਣਵੱਤਾ ਦਾ ਪੱਧਰ ਮਾੜੀ ਸ਼੍ਰੇਣੀ ਵਿਚ

ਨਵੀਂ ਦਿੱਲੀ, 23 ਅਕਤੂਬਰ- ਦੀਵਾਲੀ ਤੋਂ ਬਾਅਦ ਦਿੱਲੀ ਅਤੇ ਪੂਰੇ ਐਨ.ਸੀ.ਆਰ. ਵਿਚ ਪ੍ਰਦੂਸ਼ਣ ਦਾ ਪੱਧਰ ਵਧਿਆ ਹੈ, ਜਿਸ ਨਾਲ ਹਵਾ ਦੀ ਗੁਣਵੱਤਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਦੀਵਾਲੀ ਤੋਂ ਤਿੰਨ ਦਿਨ ਬਾਅਦ, ਹਵਾ ਦੀ ਗੁਣਵੱਤਾ 400 ਨੂੰ ਪਾਰ ਕਰ ਗਈ ਹੈ। ਦਿੱਲੀ ਵਿਚ ਹਵਾ ਦੀ ਗੁਣਵੱਤਾ ਦਾ ਰੈੱਡ ਜ਼ੋਨ ਵਿਚ ਹੋਣਾ ਇਕ ਗੰਭੀਰ ‌ਚਿਤਾਵਨੀ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅੰਕੜਿਆਂ ਅਨੁਸਾਰ ਅੱਜ ਸਵੇਰੇ ਦਿੱਲੀ ਦੇ ਆਨੰਦ ਵਿਹਾਰ ਵਿਚ ਹਵਾ ਦੀ ਗੁਣਵੱਤਾ 428 ਦਰਜ ਕੀਤੀ ਗਈ ਹੈ। ਇਹ ਅੰਕੜਾ 'ਗੰਭੀਰ' ਸ਼੍ਰੇਣੀ ਵਿਚ ਆਉਂਦਾ ਹੈ, ਜੋ ਹਵਾ ਪ੍ਰਦੂਸ਼ਣ ਦੇ ਖਤਰਨਾਕ ਪੱਧਰ ਨੂੰ ਦਰਸਾਉਂਦਾ ਹੈ।

ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਇਕ ਰਿਪੋਰਟ ਦੇ ਅਨੁਸਾਰ ਦੀਵਾਲੀ ਤੋਂ ਬਾਅਦ ਦਿੱਲੀ ਦੀ ਹਵਾ ਦੀ ਗੁਣਵੱਤਾ ਵਿਚ ਤੇਜ਼ੀ ਨਾਲ ਗਿਰਾਵਟ ਆਈ ਹੈ। ਸ਼ਹਿਰ ਵਿਚ ਕਣ ਪਦਾਰਥ (PM 2.5) ਦਾ ਪੱਧਰ ਪਿਛਲੇ ਪੰਜ ਸਾਲਾਂ ਵਿਚ ਸਭ ਤੋਂ ਵੱਧ ਪਹੁੰਚ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ