ਲੁਧਿਆਣਾ ਦੇ ਵੇਰਕਾ ਮਿਲਟ ਪਲਾਂਟ 'ਚ ਧਮਾਕਾ, 1 ਦੀ ਮੌਤ, 5 ਲੋਕ ਜ਼ਖ਼ਮੀ


ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ /ਰੁਪੇਸ਼)- ਲੁਧਿਆਣਾ ਦੇ ਵੇਰਕਾ ਮਿਲਕ ਪਲਾਂਟ ਵਿਚ ਹੋਏ ਧਮਾਕੇ ਵਿਚ 5 ਲੋਕ ਗੰਭੀਰ ਜ਼ਖਮੀ ਹੋ ਗਏ, ਜਦਕਿ ਇਕ ਵਿਅਕਤੀ ਦੀ ਮੌਤ ਹੋ ਗਈ। ਜ਼ਖ਼ਮੀਆਂ ਨੂੰ ਡੀ.ਐਮ.ਸੀ. ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਵੇਰਕਾ ਮਿਲਕ ਪਲਾਂਟ ਦੇ ਪ੍ਰਬੰਧਕਾਂ ਨੇ ਸਰਾਭਾ ਨਗਰ ਪੁਲਿਸ ਸਟੇਸ਼ਨ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚੀ।
ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਧਮਾਕਾ ਬਾਇਲਰ ਫਟਣ ਕਾਰਨ ਹੋਇਆ, ਇਸ ਹਾਦਸੇ ਵਿਚ 5 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਦੀ ਪਛਾਣ ਕੁਲਵੰਤ ਸਿੰਘ, ਅਜੀਤ ਸਿੰਘ, ਪੁਨੀਤ ਕੁਮਾਰ, ਦਵਿੰਦਰ ਸਿੰਘ ਅਤੇ ਗੁਰਤੇਜ ਵਜੋਂ ਹੋਈ ਹੈ। ਇਸ ਹਾਦਸੇ ਵਿਚ ਹੈਬੋਵਾਲ ਦੇ ਰਹਿਣ ਵਾਲੇ 42 ਸਾਲਾ ਕੁਨਾਲ ਜੈਨ ਦੀ ਮੌਤ ਹੋ ਗਈ ਹੈ।