ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਹੈਡ ਗ੍ਰੰਥੀ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਦੇ ਜਨਮ ਦਿਹਾੜੇ ਦੇ ਸੰਬੰਧ ਵਿਚ ਧਾਰਮਿਕ ਸਮਾਗਮ



ਅੰਮ੍ਰਿਤਸਰ, 23 ਅਕਤੂਬਰ (ਜਸਵੰਤ ਸਿੰਘ ਜੱਸ) - ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਮੁੱਖ ਗ੍ਰੰਥੀ ਬ੍ਰਹਮ-ਗਿਆਨੀ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਦੇ ਸੰਬੰਧ ਵਿਚ ਸ੍ਰੀ ਹਰਿਮੰਦਰ ਸਾਹਿਬ ਪਰਿਕਰਮਾ ਵਿਚ ਸਥਿਤ ਗੁਰਦੁਆਰਾ ਬੇਰ ਬਾਬਾ ਬੁੱਢਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਰਾਗੀ ਜਥੇ ਵਲੋਂ ਕੀਰਤਨ ਕੀਤਾ ਗਿਆ ਅਤੇ ਅਰਦਾਸੀਏ ਭਾਈ ਪ੍ਰੇਮ ਸਿੰਘ ਵਲੋਂ ਅਰਦਾਸ ਕੀਤੀ ਗਈ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ ਵਲੋਂ ਸੰਗਤਾਂ ਨੂੰ ਬਾਬਾ ਬੁੱਢਾ ਸਾਹਿਬ ਜੀ ਦੇ ਜੀਵਨ ਇਤਿਹਾਸ ਤੋਂ ਜਾਣੂੰ ਕਰਵਾਉਂਦਿਆਂ ਉਨ੍ਹਾਂ ਦੇ ਦਰਸਾਏ ਹੋਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ।