ਆਂਧਰਾ ਪ੍ਰਦੇਸ਼: ਚੱਲਦੀ ਬੱਸ ਵਿਚ ਲੱਗੀ ਅੱਗ, ਜ਼ਿੰਦਾ ਸੜੇ 12 ਯਾਤਰੀ
ਕੁਰਨੂਲ (ਆਂਧਰਾ ਪ੍ਰਦੇਸ਼), 24 ਅਕਤੂਬਰ- ਆਂਧਰਾ ਪ੍ਰਦੇਸ਼ ਦੇ ਕੁਰਨੂਲ ਵਿਖੇ ਚਿੰਨਾਟੇਕੁਰ ਨੇੜੇ ਇਕ ਨਿੱਜੀ ਬੱਸ ਨੂੰ ਅੱਗ ਲੱਗ ਗਈ। ਜਾਣਕਾਰੀ ਅਨੁਸਾਰ ਇਸ ਹਾਦਸੇ ਵਿਚ 12 ਯਾਤਰੀ ਜ਼ਿੰਦਾ ਸੜ ਗਏ। ਇਹ ਘਟਨਾ ਸ਼ੁੱਕਰਵਾਰ ਸਵੇਰੇ 3:30 ਵਜੇ ਦੇ ਕਰੀਬ ਵਾਪਰੀ। ਐਨ.ਐਚ.-44 'ਤੇ ਬੱਸ ਦੀ ਇਕ ਮੋਟਰਸਾਈਕਲ ਨਾਲ ਟੱਕਰ ਹੋਈ ਤੇ ਮੋਟਰ ਸਾਈਕਲ ਬੱਸ ਦੇ ਹੇਠਾਂ ਜਾ ਡਿੱਗਿਆ ਅਤੇ ਬਾਲਣ ਟੈਂਕ ਨਾਲ ਟਕਰਾ ਗਿਆ, ਜਿਸ ਕਾਰਨ ਸ਼ਾਰਟ ਸਰਕਟ ਹੋਇਆ ਤੇ ਬੱਸ ਨੂੰ ਤੁਰੰਤ ਅੱਗ ਲੱਗ ਗਈ। ਬੱਸ ਵਿਚ ਲਗਭਗ 40 ਯਾਤਰੀ ਸਵਾਰ ਸਨ।
ਉਨ੍ਹਾਂ ਵਿਚੋਂ ਬਹੁਤ ਸਾਰੇ ਸੜ ਗਏ ਅਤੇ 19 ਛਾਲ ਮਾਰ ਕੇ ਬਚ ਗਏ। ਪੁਲਿਸ ਦਾ ਕਹਿਣਾ ਹੈ ਕਿ ਬਹੁਤ ਸਾਰੀਆਂ ਲਾਸ਼ਾਂ ਪੂਰੀ ਤਰ੍ਹਾਂ ਸੜ ਗਈਆਂ ਸਨ, ਜਿਸ ਕਾਰਨ ਉਨ੍ਹਾਂ ਦੀ ਪਛਾਣ ਕਰਨਾ ਮੁਸ਼ਕਿਲ ਹੋ ਗਿਆ।
ਪੁਲਿਸ ਨੇ ਦੱਸਿਆ ਕਿ ਸ਼ਾਰਟ ਸਰਕਟ ਕਾਰਨ ਬੱਸ ਦਾ ਦਰਵਾਜ਼ਾ ਜਾਮ ਹੋ ਗਿਆ ਅਤੇ ਗੱਡੀ ਕੁਝ ਮਿੰਟਾਂ ਵਿਚ ਹੀ ਪੂਰੀ ਤਰ੍ਹਾਂ ਅੱਗ ਵਿਚ ਘਿਰ ਗਈ। ਪੁਲਿਸ ਨੇ ਅੱਗੇ ਦੱਸਿਆ ਕਿ ਬਚੇ ਜ਼ਿਆਦਾਤਰ ਲੋਕਾਂ ਦੀ ਉਮਰ 25 ਤੋਂ 35 ਸਾਲ ਦੇ ਵਿਚਕਾਰ ਸੀ। ਮ੍ਰਿਤਕਾਂ ਵਿਚ ਸਾਈਕਲ ਸਵਾਰ ਵੀ ਸ਼ਾਮਿਲ ਸੀ।
;
;
;
;
;
;
;
;
;