JALANDHAR WEATHER

ਭਾਰਤ ’ਚ ਹੋਣ ਵਾਲੇ ਜੂਨੀਅਰ ਹਾਕੀ ਵਿਸ਼ਵ ਕੱਪ ਤੋਂ ਹਟਿਆ ਪਾਕਿਸਤਾਨ

ਨਵੀਂ ਦਿੱਲੀ, 24 ਅਕਤੂਬਰ- ਪਾਕਿਸਤਾਨ ਨਵੰਬਰ ਅਤੇ ਦਸੰਬਰ ਵਿਚ ਭਾਰਤ ਵਿਚ ਹੋਣ ਵਾਲੇ ਜੂਨੀਅਰ ਹਾਕੀ ਵਿਸ਼ਵ ਕੱਪ ਤੋਂ ਹਟ ਗਿਆ ਹੈ। ਅੰਤਰਰਾਸ਼ਟਰੀ ਹਾਕੀ ਫੈਡਰੇਸ਼ਨ ਨੇ ਇਸ ਦੀ ਪੁਸ਼ਟੀ ਕੀਤੀ। ਫ਼ੈਡਰੇਸ਼ਨ ਨੇ ਕਿਹਾ ਕਿ ਗਲੋਬਲ ਟੂਰਨਾਮੈਂਟ ਵਿਚ ਪਾਕਿਸਤਾਨ ਦੀ ਜਗ੍ਹਾ ਲੈਣ ਵਾਲੀ ਟੀਮ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ। ਜੂਨੀਅਰ ਹਾਕੀ ਵਿਸ਼ਵ ਕੱਪ 28 ਨਵੰਬਰ ਤੋਂ 28 ਦਸੰਬਰ ਤੱਕ ਚੇਨਈ ਅਤੇ ਮਦੁਰਾਈ ਵਿਚ ਹੋਵੇਗਾ। ਫ਼ੈਡਰੇਸ਼ਨ ਨੇ ਕਿਹਾ ਕਿ ਅਸੀਂ ਪੁਸ਼ਟੀ ਕਰਦੇ ਹਾਂ ਕਿ ਪਾਕਿਸਤਾਨ ਹਾਕੀ ਫੈਡਰੇਸ਼ਨ ਨੇ ਸੂਚਿਤ ਕੀਤਾ ਹੈ ਕਿ ਉਸ ਦੀ ਟੀਮ ਜਿਸ ਨੇ ਸ਼ੁਰੂ ਵਿਚ ਆਉਣ ਵਾਲੇ ਹਾਕੀ ਪੁਰਸ਼ ਜੂਨੀਅਰ ਵਿਸ਼ਵ ਕੱਪ 2025 ਲਈ ਕੁਆਲੀਫਾਈ ਕੀਤਾ ਸੀ, ਅੰਤ ਵਿਚ ਹਿੱਸਾ ਨਹੀਂ ਲਵੇਗੀ। ਟੂਰਨਾਮੈਂਟ ਵਿਚ ਪਾਕਿਸਤਾਨ ਦੀ ਜਗ੍ਹਾ ਲੈਣ ਵਾਲੀ ਟੀਮ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ