ਸ. ਸੁਖਬੀਰ ਸਿੰਘ ਬਾਦਲ ਵਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ 1.60 ਕਰੋੜ ਰੁ. ਦੇ ਕਣਕ ਦੇ ਬੀਜ ਵੰਡਣ ਦੀ ਸ਼ੁਰੂਆਤ
ਅਜਨਾਲਾ, 24 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਤੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਦੀ ਅਗਵਾਈ ਹੇਠ ਅਜਨਾਲਾ 'ਚ ਕਰਵਾਏ ਵਿਸ਼ੇਸ਼ ਸਮਾਗਮ ਵਿਚ ਉਚੇਚੇ ਤੌਰ ਉਤੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਅਜਨਾਲਾ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦੇ 10000 ਤੋੜੇ (ਲਾਗਤ 1.60 ਕਰੋੜ ਰੁਪਏ) ਸੋਧੇ ਹੋਏ ਬੀਜ ਵੰਡਣ ਦੀ ਰਸਮੀ ਤੌਰ ਉਤੇ ਸ਼ੁਰੂਆਤ ਕੀਤੀ। ਮਾਰਕੀਟ ਕਮੇਟੀ ਅਜਨਾਲਾ ਦੇ ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਰੂਬੀ ਗੁਝਾਪੀਰ ਦੇ ਗ੍ਰਹਿ ਵਿਖੇ ਕਰਵਾਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭਿਆਨਕ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬੀਆਂ ਨਾਲ ਸ਼੍ਰੋਮਣੀ ਅਕਾਲੀ ਦਲ ਬਾਦਲ ਚੱਟਾਨ ਵਾਂਗ ਖੜ੍ਹਾ ਹੈ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਲੋੜ ਪੂਰੀ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਇਕ ਲੱਖ ਕੁਇੰਟਲ ਬੀਜ ਅਤੇ 50 ਹਜ਼ਾਰ ਗਰੀਬ ਤੇ ਮਜ਼ਦੂਰ ਪਰਿਵਾਰਾਂ ਨੂੰ ਖਾਣ ਲਈ ਕਣਕ ਦਿੱਤੀ ਜਾਵੇਗੀ, ਜਿਸ ਦੀ ਰਸਮੀ ਸ਼ੁਰੂਆਤ 15 ਨਵੰਬਰ ਤੋਂ ਕੀਤੀ ਜਾਵੇਗੀ I ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜ਼ੈਕਟਿਵ ਕਮੇਟੀ ਮੈਂਬਰ ਮਾਸਟਰ ਅਮਰੀਕ ਸਿੰਘ ਵਿਛੋਆ, ਸੀਨੀਅਰ ਆਗੂ ਜਥੇਦਾਰ ਮੁਖਤਾਰ ਸਿੰਘ ਸੂਫੀਆਂ, ਸਾਬਕਾ ਪ੍ਰਧਾਨ ਭਾਈ ਜ਼ੋਰਾਵਰ ਸਿੰਘ ਤੇ ਐਡਵੋਕੇਟ ਮਨਜੀਤ ਸਿੰਘ ਨਿੱਝਰ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰੜ, ਗੁਰਚਰਨਜੀਤ ਸਿੰਘ ਰਾਜੂ ਅਵਾਨ, ਗੁਲਬਾਗ ਸਿੰਘ ਬਿੱਲਾ ਉਗਰ ਔਲਖ ਆਦਿ ਹਾਜ਼ਰ ਸਨI
;
;
;
;
;
;
;
;
;