JALANDHAR WEATHER

ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਵਲੋਂ ਹਰਪਾਲ ਸਿੰਘ ਖਡਿਆਲ 3 ਜ਼ਿਲ੍ਹਿਆਂ ਦੇ ਆਬਜ਼ਰਵਰ ਨਿਯੁਕਤ

ਸੁਨਾਮ, ਊਧਮ ਸਿੰਘ ਵਾਲਾ, 24 ਅਕਤੂਬਰ (ਰੁਪਿੰਦਰ ਸਿੰਘ ਸੱਗੂ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ ਸ. ਸਰਬਜੀਤ ਸਿੰਘ ਝਿੰਜਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨਾਲ ਸਲਾਹ-ਮਸ਼ਵਰਾ ਕਰਨ ਉਪਰੰਤ ਯੂਥ ਵਿੰਗ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਜਾਰੀ ਕੀਤੀ ਗਈ ਤੀਜੀ ਸੂਚੀ ਵਿਚ ਸੁਨਾਮ ਹਲਕੇ ਦੇ ਨੌਜਵਾਨ ਅਕਾਲੀ ਆਗੂ ਸ. ਹਰਪਾਲ ਸਿੰਘ ਖਡਿਆਲ ਨੂੰ ਮਾਲਵੇ ਦੇ ਜ਼ਿਲ੍ਹਾ ਸੰਗਰੂਰ, ਬਰਨਾਲਾ ਅਤੇ ਜ਼ਿਲ੍ਹਾ ਮਲੇਰਕੋਟਲਾ ਦਾ ਆਬਜ਼ਰਵਰ ਨਿਯੁਕਤ ਕੀਤਾ ਹੈ। ਇਸ ਮੌਕੇ ਹਰਪਾਲ ਸਿੰਘ ਖਡਿਆਲ ਨੇ ਸੁਖਬੀਰ ਸਿੰਘ ਬਾਦਲ ਅਤੇ ਸਰਬਜੀਤ ਸਿੰਘ ਝਿੰਜਰ ਸਮੇਤ ਸਮੁੱਚੀ ਅਕਾਲੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਸ ਆਸ ਨਾਲ ਉਨ੍ਹਾਂ ਨੂੰ ਪਾਰਟੀ ਨੇ ਤਿੰਨ ਜ਼ਿਲ੍ਹਿਆਂ ਦੀ ਜ਼ਿੰਮੇਵਾਰੀ ਸੌਂਪੀ ਹੈ, ਉਹ ਉਸੇ ਹੀ ਆਸ ਨਾਲ ਪਾਰਟੀ ਲਈ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰਨਗੇ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਹਲਕਿਆਂ ਦੇ ਕਸਬਿਆਂ ਵਿਚ ਜਾ ਕੇ ਪਾਰਟੀ ਵਰਕਰਾਂ ਅਤੇ ਲੋਕਾਂ ਨੂੰ ਪਾਰਟੀ ਦੀਆਂ ਗਤੀਵਿਧੀਆਂ ਬਾਰੇ ਜਾਗਰੂਕ ਕਰਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ।

ਇਸ ਮੌਕੇ ਅਕਾਲੀ ਦਲ ਸੁਨਾਮ ਦੇ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਨੇ ਵੀ ਇਸ ਨਿਯੁਕਤੀ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਹਰਪਾਲ ਸਿੰਘ ਖਡਿਆਲ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਨਿਯੁਕਤੀ ਨਾਲ ਸੰਗਰੂਰ ਅੰਦਰ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਹਰਪਾਲ ਸਿੰਘ ਖਡਿਆਲ ਪਾਰਟੀ ਦੀ ਮਜ਼ਬੂਤੀ ਲਈ ਅੱਗੇ ਹੋ ਕੇ ਪਾਰਟੀ ਲਈ ਕੰਮ ਕਰਨਗੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ