JALANDHAR WEATHER

ਅਮਰੀਕਨ ਸਿਟੀਜਨ ਨੌਜਵਾਨ ਦੀ ਨਸ਼ਾ ਛਡਾਓ ਕੇਂਦਰ ਵਿਚ ਭੇਦਭਰੀ ਹਾਲਤ ਵਿਚ ਮੌਤ

ਕਪੂਰਥਲਾ, 25 ਅਕਤੂਬਰ (ਅਮਨਜੋਤ ਸਿੰਘ ਵਾਲੀਆ)- ਅਮਰੀਕਨ ਸਿਟੀਜਨ ਨੌਜਵਾਨ ਦੀ ਕਰਤਾਰਪੁਰ ਰੋਡ ’ਤੇ ਸਥਿਤ ਪੱਤੜ ਕਲਾਂ ਨਸ਼ਾ ਛਡਾਊ ਕੇਂਦਰ ਵਿਖੇ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਅਮਰੀਕਨ ਸਿਟੀਜਨ ਅਮਰਵੀਰ ਸਿੰਘ ਪੁੱਤਰ ਕੁਲਦੀਪ ਸਿੰਘ ਹਾਲ ਵਾਸੀ ਅਜੀਤ ਨਗਰ ਕਪੂਰਥਲਾ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਅੱਜ ਸਵੇਰੇ ਉਨ੍ਹਾਂ ਨੂੰ ਨਸ਼ਾ ਛਡਾਓ ਕੇਂਦਰ ਤੋਂ ਸੂਚਨਾ ਮਿਲੀ ਕਿ ਉਨ੍ਹਾਂ ਦਾ ਲੜਕਾ ਉੱਠ ਨਹੀਂ ਰਿਹਾ, ਜਿਸ ’ਤੇ ਉਹ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਲੈ ਕੇ ਆਏ, ਜਿਥੇ ਡਿਊਟੀ ਡਾਕਟਰ ਯੋਗਿਤਾ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜ਼ਿਕਰਯੋਗ ਹੈ ਕਿ ਅਮਰਵੀਰ ਸਿੰਘ ਅਮਰੀਕਾ ਤੋਂ ਲਗਭਗ ਇਕ ਮਹੀਨੇ ਪਹਿਲਾਂ ਆਇਆ ਸੀ ਤੇ ਤਕਰੀਬਨ ਤਿੰਨ ਦਿਨ ਪਹਿਲਾਂ ਉਸ ਨੂੰ ਪਰਿਵਾਰਕ ਮੈਂਬਰਾਂ ਨੇ ਨਸ਼ਾ ਛੁਡਾਊ ਕੇਂਦਰ ਵਿਚ ਦਾਖਲ ਕਰਵਾਇਆ ਸੀ, ਜਿਸ ਦੀ ਅੱਜ ਸਵੇਰੇ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਥੇ ਇਹ ਵੀ ਗੱਲ ਦੱਸਣਯੋਗ ਹੈ ਕਿ ਮ੍ਰਿਤਕ ਨੌਜਵਾਨ ਦੇ ਗਲੇ ’ਤੇ ਕੁਝ ਸੱਟ ਦੇ ਨਿਸ਼ਾਨ ਵੀ ਹਨ। ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚੇ ਕਰਤਾਰਪੁਰ ਦੇ ਡੀ.ਐਸ.ਪੀ. ਨਰਿੰਦਰ ਸਿੰਘ ਔਜਲਾ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਹੈ ਜਾਂਚ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ