ਢਾਬੇ ’ਤੇ ਚੱਲੀਆਂ ਗੋਲੀਆਂ, ਤਿੰਨ ਨੌਜਵਾਨ ਜ਼ਖ਼ਮੀ
ਕਪੂਰਥਲਾ, 25 ਅਕਤੂਬਰ (ਅਮਨਜੋਤ ਸਿੰਘ ਵਾਲੀਆ)- ਸੁਲਤਾਨਪੁਰ ਲੋਧੀ ਰੋਡ ’ਤੇ ਪਿੰਡ ਖੇੜਾ ਦੋਨਾਂ ਦਾਣਾ ਮੰਡੀ ਨਜ਼ਦੀਕ ਢਾਬੇ ’ਤੇ ਦੇਰ ਰਾਤ ਪੁਰਾਣੀ ਰੰਜਿਸ਼ ਨੂੰ ਲੈ ਕੇ ਗੋਲੀਆਂ ਤੇ ਤੇਜ਼ਧਾਰ ਹਥਿਆਰ ਚੱਲੇ, ਜਿਸ ਵਿਚ ਤਿੰਨ ਨੌਜਵਾਨ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸਥਾਨਕ ਲੋਕਾਂ ਤੇ ਪਰਿਵਾਰਕ ਮੈਂਬਰਾਂ ਨੇ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ।
ਜ਼ਖ਼ਮੀਆਂ ਦੀ ਪਛਾਣ ਕਰਨਬੀਰ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਸੈਦਪੁਰ, ਰਿੰਕੂ ਵਾਸੀ ਸ਼ੇਖੂਪੁਰ ਅਤੇ ਗੁਰਬੀਰ ਸਿੰਘ ਵਾਸੀ ਕਰਤਾਰਪੁਰ ਵਜੋਂ ਹੋਈ ਹੈ। ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਕਰਨਵੀਰ ਸਿੰਘ ਨੇ ਦੱਸਿਆ ਕਿ ਉਹ ਢਾਬੇ ’ਤੇ ਰੋਟੀ ਖਾ ਰਹੇ ਸਨ ਤਾਂ ਚਾਰ ਪੰਜ ਗੱਡੀਆਂ ’ਤੇ ਤਿੰਨ ਦਰਜਨ ਦੇ ਕਰੀਬ ਨੌਜਵਾਨ ਆਏ ਅਤੇ ਉਨ੍ਹਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਫਾਇਰਿੰਗ ਸ਼ੁਰੂ ਕਰ ਦਿੱਤੀ, ਜਿਸ ਵਿਚ ਗੁਰਬੀਰ ਸਿੰਘ ਦੇ ਗੋਲੀ ਵੱਜਣ ਅਤੇ ਸਾਡੇ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਹੋਣ ਕਾਰਨ ਅਸੀਂ ਤਿੰਨੇ ਜ਼ਖ਼ਮੀ ਹੋ ਗਏ। ਐਮਰਜੈਂਸੀ ਵਾਰਡ ਵਿਚ ਤਾਇਨਾਤ ਡਿਊਟੀ ਡਾਕਟਰ ਯੋਗਿਤਾ ਨੇ ਦੱਸਿਆ ਕਿ ਉਨ੍ਹਾਂ ਦਾ ਇਲਾਜ ਜਾਰੀ ਹੈ ਜਦਕਿ ਗੋਲੀ ਵੱਜਣ ਕਾਰਨ ਜ਼ਖਮੀ ਹੋਏ ਗੁਰਬੀਰ ਸਿੰਘ ਵਾਸੀ ਕਰਤਾਰਪੁਰ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਹਾਇਰ ਸੈਂਟਰ ਰੈਫ਼ਰ ਕਰ ਦਿੱਤਾ ਗਿਆ ਹੈ ਅਤੇ ਇਸ ਸੰਬੰਧੀ ਸੰਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
;
;
;
;
;
;
;
;
;